Sunday, October 26, 2025
Breaking News

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ 

ਅੰਮ੍ਰਿਤਸਰ 8 ਸਤੰਬਰ (ਸੁਖਬੀਰ ਸਿੰਘ) – ਮਿਊਂਸੀਪਲ ਕਾਰਪੋਰੇਸ਼ਨ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਵਿਖੇ ਕਰਵਾਏ ਗਏ।ਇਹਨਾਂ ਖੇਡਾਂ ਵਿੱਚ ਲਗਭਗ 599 ਖਿਡਾਰੀਆਂ ਨੇ ਭਾਗ ਲਿਆ।ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਮਾਹਲ ਨੇ ਪਹਿਲਾ ਸਥਾਨ ਅਤੇ ਗੁਰੂ ਨਾਨਕ ਸ:ਸ:ਸ:ਘੀ ਮੰਡੀ ਨੇ ਦੂਜਾ ਸਥਾਨ, ਜਦਕਿ ਲੜਕਿਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਮਾਹਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ-17 ਲੜਕੀਆਂ ਵਿੱਚ ਸ:ਹਾਈ ਸਕੂਲ ਫਤਾਹਪੁਰ ਨੇ ਪਹਿਲਾ ਅਤੇ ਬਾਬਾ ਸੋਭਾ ਸਿੰਘ ਕਲੱਬ ਨੇ ਦੂਜਾ, ਜਦਕਿ ਲੜਕਿਆਂ ਦੇ ਮੁਕਾਬਲੇ ਵਿੱਚ ਸ.ਹਾਈ ਸਕੂਲ ਫਤਾਹਪੁਰ ਨੇ ਪਹਿਲਾ ਸਥਾਨ ਅਤੇ ਸ:ਹਾਈ ਸਕੂਲ ਤੁੰਗਬਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਰੱਸਾਕਸੀ ਵਿੱਚ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਖਾਲਸਾ ਸਕੂਲ ਨੇ ਪਹਿਲਾ, ਪੁਤਲੀਘਰ ਸਕੂਲ ਨੇ ਦੂਜਾ ਸਥਾਨ ਅਤੇ ਟਾਊਨ ਹਾਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।
ਬਲਾਕ ਰਈਆ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਸ:ਸੀ:ਸੈ:ਸਕੂਲ ਖਲਚੀਆਂ ਵਿਖੇ ਕਰਵਾਏ ਗਏ।ਇਹਨਾਂ ਖੇਡਾਂ ਵਿੱਚ ਲਗਭਗ 574 ਖਿਡਾਰੀਆਂ ਨੇ ਭਾਗ ਲਿਆ।ਗੇਮ ਖੋ ਖੋ ਵਿੱਚ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਸ:ਹਾਈ ਸਕੂਲ ਵਡਾਲਾ ਕਲਾ/ਵਡਾਲਾ ਖੁਰਦ ਅਤੇ ਸ: ਕੰਨਿਆ ਹਾਈ ਸਕੂਲ ਸੁਧਾਰ ਰਾਜਪੂਤਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਸ: ਸ:ਸ:ਸ ਬੁਤਾਲਾ ਨੇ ਪਹਿਲਾ ਸਥਾਨ ਅਤੇ ਐਸ.ਡੀ.ਐਸ.ਪੀ.ਪਬਲਿਕ ਸਕੂਲ ਬੁਤਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਮਜੀਠਾ ਵਿੱਚ ਸ੍ਰੀ ਦਸ਼ਮੇਸ਼ ਪਬਲਿਕ ਸੀ:ਸੈ:ਸਕੂਲ ਮਜੀਠਾ ਕੋਟਲਾ ਸੁਲਤਾਨ ਸਿੰਘ ਵਿਖੇ ਬਲਾਕ ਪੱਧਰ ਟੂਰਨਾਂਮੈਂਟ ਕਰਵਾਇਆ ਗਿਆ।ਇਹਨਾਂ ਖੇਡਾਂ ਵਿੱਚ ਲਗਭਗ 476 ਖਿਡਾਰੀਆਂ ਨੇ ਭਾਗ ਲਿਆ।ਗੇਮ ਖੋ ਖੋ ਦੇ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ:ਹ:ਸ: ਪਾਖਰਪੁਰਾ ਨੇ ਪਹਿਲਾ ਸਥਾਨ ਅਤੇ ਸ:ਸ:ਸ ਕੰਥੂਨੰਗਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਕਬੱਡੀ ਸਰਕਲ ਸਟਾਈਲ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਸ:ਸ:ਸ:ਸ ਸੋਹੀਆ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸ ਅਢਵਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਸ:ਸ:ਸ ਸੋਹੀਆ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬਲਾਕ ਤਰਸਿੱਕਾ ਵਿੱਚ ਸ:ਸੀ:ਸ:ਸਕੂਲ ਤਰਸਿੱਕਾ ਵਿਖੇ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਇਆ ਗਿਆ।ਇਹਨਾਂ ਖੇਡਾਂ ਵਿੱਚ ਲਗਭਗ 750 ਖਿਡਾਰੀਆਂ ਨੇ ਭਾਗ ਲਿਆ।ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਭੀਲੋਵਾਲ ਨੇ ਪਹਿਲਾ ਸਥਾਨ ਅਤੇ ਸੋਕੋਲੇਹਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਵਾਲੀਬਾਲ ਵਿੱਚ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਡਿਪਸ ਮਹਿਤਾ ਨੇ ਪਹਿਲਾ ਸਥਾਨ ਅਤੇ ਗੌ:ਹਾਈ ਸਕੂਲ ਰਜਧਾਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਰੱਸਾਕਸੀ ਵਿੱਚ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਗੁਰੂ ਕੀ ਬੇਰ ਸਾਹਿਬ ਅਤੇ ਰਸੂਲਪੁਰ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਸ:ਸ:ਸ: ਸਕੂਲ ਧੂਲਕਾ ਨੇ ਪਹਿਲਾ ਸਥਾਨ ਅਤੇ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਚੌਗਾਵਾਂ ਵਿੱਚ ਬਲਾਕ ਪੱਧਰ ਟੂਰਨਾਮੈਂਟ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਕਰਵਾਏ ਗਏ। ਇਹਨਾਂ ਖੇਡਾਂ ਵਿੱਚ ਲਗਭਗ 340 ਖਿਡਾਰੀਆਂ ਨੇ ਭਾਗ ਲਿਆ।ਗੇਮ ਫੁੱਟਬਾਲ ਦੇ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਅਕਾਲ ਅਕੈਡਮੀ ਨੇ ਪਹਿਲਾ ਸਥਾਨ ਅਤੇ ਬਾਬਾ ਜਾਗੋ ਸ਼ਹੀਦ ਕੋਹਾਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਵੀ ਅਕਾਲ ਅਕੈਡਮੀ ਨੇ ਪਹਿਲਾ ਸਥਾਨ ਅਤੇ ਬਾਬਾ ਜਾਗੋ ਸ਼ਹੀਦ ਕੁਹਾਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਰੱਸਾਕਸੀ ਵਿੱਚ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਅਕਾਲ ਅਕੈਡਮੀ ਚੌਗਾਵਾਂ ਨੇ ਪਹਿਲਾ ਸਥਾਨ ਅਤੇ ਸੈਕਰਡ ਹਾਰਟ ਸ:ਸ ਕੜਿਆਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਖੋ ਖੋ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸੈਕਰਡ ਹਾਰਟ ਚੂਚਕਵਾਲ ਨੇ ਪਹਿਲਾ ਸਥਾਨ ਅਤੇ ਸੱਤਿਆ ਭਾਰਤੀ ਚੌਗਾਵਾਂ ਨੇ ਦੂਜਾ ਸਥਾਨ ਅਤੇ ਸੈਕਰਡ ਹਾਰਟ ਕੜਿਆਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਗੇਮ ਵਾਲੀਬਾਲ ਦੇ ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਸ:ਸ:ਸ ਲੋਪੋਕੇ ਨੇ ਪਹਿਲਾ ਸਥਾਨ, ਸੈਕਰਡ ਹਾਰਟ ਚੂਚਕਵਾਲ ਨੇ ਦੂਜਾ ਸਥਾਨ ਅਤੇ ਸੱਤਿਆ ਭਾਰਤੀ ਚੌਗਾਵਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …