Sunday, September 8, 2024

ਸਕੂਲ ਆਫ ਐਮੀਨੈਂਸ ਦੇ ਉਦਘਾਟਨੀ ਸਮਾਗਮ ਲਈ ਜੰਡਿਆਲਾ ਹਲਕੇ ਤੋਂ ਜਾਵੇਗਾ 100 ਬੱਸਾਂ ਦਾ ਕਾਫਲਾ – ਈ.ਟੀ.ਓ

ਮੁੱਖ ਮੰਤਰੀ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਕਰਨਗੇ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ ਅਤੇ ਵੱਡੀ ਗਿਣਤੀ ‘ਚ ਪੰਜਾਬੀ ਇਸ ਸਮਾਗਮ ਵਿੱਚ ਪਹੁੰਚ ਕੇ ਇਤਹਾਸ ਮੌਕੇ ਦੇ ਗਵਾਹ ਬਣਨਗੇ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਹ ਪ੍ਰਗਟਾਵਾ ਜੰਡਿਆਲਾ ਹਲਕੇ ਦੇ ਮੋਹਤਬਰਾਂ ਨਾਲ ਮੀਟਿੰਗ ਕਰਦੇ ਕੀਤਾ।ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਲਈ ਜੰਡਿਆਲਾ ਹਲਕੇ ਤੋਂ 100 ਬੱਸਾਂ ਦਾ ਕਾਫਲਾ ਪਹੁੰਚੇਗਾ।ਉਨ੍ਹਾਂ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ, ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿਚ ਸੁਰੱਖਿਆ ਕਰਮੀ ਤੇ ਹੋਰ ਸੇਵਾਵਾਂ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ, ਜੋ ਕਿ ਪੰਜਾਬ ਦਾ ਭਵਿੱਖ ਹਨ।ਇਸ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਹਰਭਜਨ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਕੈਬਨਿਟ ਦੇ ਸਾਰੇ ਵਜੀਰ, ਵਿਧਾਇਕ ਤੇ ਹੋਰ ਆਗੂ ਵੀ ਹਾਜ਼ਰ ਹੋਣਗੇ।ਉਨਾਂ ਦੱਸਿਆ ਕਿ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਪੰਜਾਬ ਦਾ ਪਹਿਲਾ ਅਜਿਹਾ ਸਕੂਲ ਬਣਨ ਜਾ ਰਿਹਾ ਹੈ, ਜੋ ਕਿ ਮਾਣ ਵਾਲੀ ਗੱਲ ਹੈ।ਹਰਭਜਨ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਵੱਡੇ ਸਮਾਗਮ ਵਿੱਚ ਸਕੂਲ ਸਿੱਖਿਆ ਲਈ ਵੱਡੀਆਂ ਸੇਵਾਵਾਂ ਪੰਜਾਬ ਦੀ ਜਨਤਾ ਨੂੰ ਸਮਰਪਿਤ ਕਰਨਗੇ।ਉਨਾਂ ਦੱਸਿਆ ਕਿ ਇਸ ਸਮਾਗਮ ਵਿੱਚ 40-50 ਹਜ਼ਾਰ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿਚ ਰੱਖ ਕੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …