Sunday, September 8, 2024

ਪੰਜਾਬ ਸਰਕਾਰ ਵਿਸ਼ੇਸ਼ ਤਵੱਜੋ ਦੇ ਕੇ ਸ਼ਹਿਰਾਂ ਤੇ ਪਿੰਡਾਂ ’ਚ ਕਰਵਾ ਰਹੀ ਹੈ ਬੇਮਿਸਾਲ ਵਿਕਾਸ ਕਾਰਜ਼ -ਧਾਲੀਵਾਲ

ਕੈਬਨਿਟ ਮੰਤਰੀ ਨੇ ਕੋਟ ਕੇਸਰ ਸਿੰਘ ਸੜਕ ਦੇ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ

ਅਜਨਾਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਕੋਟ ਕੇਸਰ ਸਿੰਘ ਤੋਂ ਗੁਰਦੁਆਰਾ ਪਰੋ ਸਾਹਿਬ ਵਾਇਆ ਫਿਰ ਵਰਿਆਂ, ਵਿਛੋਆ, ਮੱਤੇਨੰਗਲ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜ਼ਾਂ ਲਈ ਵਿਸ਼ੇਸ਼ ਤਵੱਜੋ ਦੇ ਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੀ ਜ਼ਰੂਰਤ ਅਨੁਸਾਰ ਸੜਕਾਂ ਦਾ ਨਿਰਮਾਣ ਕਾਰਜ਼ ਕਰਵਾਇਆ ਜਾ ਰਿਹਾ ਹੈ ਅਤੇ ਰਾਜਨੀਤੀ ਤੋਂ ਉਪਰ ਉਠ ਕੇ ਸਾਰੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸੜਕ ‘ਤੇ ਕਰੀਬ 9 ਕਰੋੜ ਰੁਪਏ ਦੀ ਲਾਗਤ ਆਵੇਗੀ।ਧਾਲੀਵਾਲ ਨੇ ਕਿਹਾ ਕਿ ਮੀਂਹ ਕਾਰਨ ਜੋ ਵੀ ਸੜਕਾਂ ਦੇ ਨਿਰਮਾਣ ਕਾਰਜ਼ ਰੁਕ ਗਏ ਸਨ, ਛੇਤੀ ਪੂਰੇ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਦੀ ਕੋਈ ਸੜਕ ਜਾਂ ਗਲੀ ਕੱਚੀ ਨਹੀਂ ਰਹੇਗੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਾਰੇ ਕੰਮ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ।ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ ਅਤੇ ਗੁਣਵੱਤਾ ਪੱਖੋਂ ਕੋਈ ਸਮਝੌਤਾ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਦੇ ਹਿਸਾਬ ਨਾਲ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ ।
ਇਸ ਮੌਕੇ ਐਕਸੀਅਨ ਦਿਆਲ ਸ਼ਰਮਾ, ਐਸ.ਡੀ.ਓ ਮਨਜਿੰਦਰ ਸਿੰਘ, ਬਲਦੇਵ ਸਿੰਘ ਬਾਗ ਵਾਲੇ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …