Sunday, December 22, 2024

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਕੀਰਤਨ ਦਰਬਾਰ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣੇ ਦੂਸਰੇ ਸਾਲਾਨਾ ਤਿੰਨ ਰੋਜ਼ਾ ਸਮਾਗਮਾਂ ਅਧੀਨ ਪਹਿਲੀ ਰਾਤਰੀ ਨੂੰ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ। ਤਾਲਮੇਲ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਬਲਦੇਵ ਸਿੰਘ ਵਿੱਤ ਸਕੱਤਰ ਅਤੇ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਹੋਏ ਇਸ ਕੀਰਤਨ ਦਰਬਾਰ ਦੀ ਆਰੰਭਤਾ ਗੁਰਮੀਤ ਸਿੰਘ ਸਾਹਨੀ ਦੇ ਸਟੇਜ਼ ਸੰਚਾਲਨ ਅਧੀਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਦੇ ਜਥੇ ਵਲੋਂ ਕੀਤੀ ਗਈ।ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਸਿਮਰਪ੍ਰੀਤ ਸਿੰਘ ਅਤੇ ਭਾਈ ਹਰਜੋਤ ਸਿੰਘ ਜਖ਼ਮੀ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਈ।ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਦੇਰ ਰਾਤ ਤੱਕ ਕੀਰਤਨ ਦਾ ਅਨੰਦ ਮਾਣਿਆ।ਜਥਿਆਂ ਨੂੰ ਤਾਲਮੇਲ ਕਮੇਟੀ ਵਲੋਂ ਜਸਵਿੰਦਰ ਸਿੰਘ ਪ੍ਰਿੰਸ, ਦਲਬੀਰ ਸਿੰਘ ਬਾਬਾ, ਸਤਨਾਮ ਸਿੰਘ ਦਮਦਮੀ, ਸੁਰਿੰਦਰ ਪਾਲ ਸਿੰਘ ਸਿਦਕੀ, ਹਾਕਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਸਰਨਾ, ਗੁਰਿੰਦਰ ਸਿੰਘ ਗੁਜਰਾਲ, ਗੁਰਮੀਤ ਸਿੰਘ, ਜਤਿੰਦਰ ਪਾਲ ਸਿੰਘ ਹੈਪੀ, ਗੁਰਸਿਮਰਨ ਸਿੰਘ, ਗੁਰਿੰਦਰ ਵੀਰ ਸਿੰਘ, ਜਤਿੰਦਰ ਸਿੰਘ ਰੇਖੀ, ਗੁਰਮੀਤ ਸਿੰਘ ਨਾਗੀ, ਭੁਪਿੰਦਰ ਸਿੰਘ ਗਰੇਵਾਲ ਆਦਿ ਨੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਸੰਗਤਾਂ ਨੂੰ ਸਮਾਗਮ ਸਥਾਨ ਤੱਕ ਲਿਆਉਣ ਲਈ ਪ੍ਰਬੰਧਕਾਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਰਾਜਵਿੰਦਰ ਸਿੰਘ ਲੱਕੀ, ਪਰਮਿੰਦਰ ਸਿੰਘ ਸੋਬਤੀ, ਬਲਜਿੰਦਰ ਸਿੰਘ, ਗੁਰਜੰਟ ਸਿੰਘ, ਭਾਈ ਗੁਰਧਿਆਨ ਸਿੰਘ, ਭਾਈ ਸੁੰਦਰ ਸਿੰਘ ਆਦਿ ਵਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ।
ਸਮਾਗਮ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਵਤਾਰ ਸਿੰਘ, ਜਸਵੀਰ ਸਿੰਘ ਖਾਲਸਾ, ਜਗਜੀਤ ਸਿੰਘ ਭਿੰਡਰ, ਹਰਭਜਨ ਸਿੰਘ ਭੱਟੀ, ਹਰਦੀਪ ਸਿੰਘ ਸਾਹਨੀ, ਚਰਨਜੀਤ ਪਾਲ ਸਿੰਘ, ਗੁਲਜ਼ਾਰ ਸਿੰਘ, ਕਰਤਾਰ ਸਿੰਘ, ਹਰਵਿੰਦਰ ਸਿੰਘ ਖਾਲਸਾ, ਬਲਜਿੰਦਰ ਸਿੰਘ, ਅਰਵਿੰਦਰ ਪਾਲ ਸਿੰਘ, ਮੋਹਨ ਸਿੰਘ, ਈਮਾਨਪ੍ਰੀਤ ਸਿੰਘ, ਹਰਵਿੰਦਰ ਸਿੰਘ ਬਿੱਟੂ, ਜਰਨੈਲ ਸਿੰਘ, ਪ੍ਰੋ. ਗੁਰਤੇਜ ਸਿੰਘ ਆਦਿ ਸਮੇਤ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਹਾਜ਼ਰੀ ਭਰੀ।ਅਰਦਾਸ ਹੁਕਮਨਾਮੇ ਦੀ ਸੇਵਾ ਭਾਈ ਮਨਦੀਪ ਸਿੰਘ ਮੁਰੀਦ ਨੇ ਨਿਭਾਈ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …