Monday, May 18, 2026

ਈ.ਟੀ.ਓ ਵਲੋਂ ਪਿੰਡ ਵਡਾਲਾ ਜੌਹਲ ਦੇ ਵਿਕਾਸ ਕੰਮਾਂ ਲਈ 10 ਲੱਖ ਦੇਣ ਦਾ ਐਲਾਨ

ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਕੈਬਨਿਟ ਮੰਤਰੀ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ‘ਤੇ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਕੈਬਨਿਟ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜ਼ਾਂ ਲਈ 10 ਲੱਖ ਰੁਪਏ ਅਤੇ 1 ਲੱਖ ਰੁਪਏ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਸੇਵਾ ਲਈ ਦੇਣ ਦਾ ਐਲਾਨ ਕੀਤਾ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਦੇ ਵਸਨੀਕਾਂ ਦੀ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਜਿਥੇ ਲੋਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ।ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ ਅਤੇ ਨੌਜਵਾਨਾਂ ਨੂੰ ਮੈਰਿਟ ‘ਤੇ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਫਲਤਾ ਜਰੂਰ ਮਿਲੇਗੀ।
ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ, ਅਵਤਾਰ ਸਿੰਘ, ਸਤਿੰਦਰ ਸਿੰਘ, ਸੁੱਖਵਿੰਦਰ ਸਿੰਘ, ਰਣਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …