ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਅ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਛੋਟੇ-ਛੋਟੇ ਬੱਚੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਤੇ ਰਾਧਾ ਰਾਣੀ ਦੀਆਂ ਪੌਸ਼ਾਕਾਂ ਵਿੱਚ ਸੱਜੇ ਬਹੁਤ ਸੋਹਣੇ ਲੱਗ ਰਹੇ ਸਨ।ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਰੰਗ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਫਲਸਫੇ ਬਾਰੇ ਦੱਸਿਆ ਅਤੇ ਭਗਵਾਨ ਕ੍ਰਿਸ਼ਨ ਜੀ ਦੀਆਂ ਸਿਖਿਆਵਾਂ `ਤੇ ਚੱਲਣ ਲਈ ਕਿਹਾ।ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਹੈਪੀ ਗੋਇਲ, ਪ੍ਰਿੰਸੀਪਲ, ਸਟਾਫ ਅਤੇ ਸਕੂਲ ਦੇ ਵਿਦਿਆਰਥੀ ਵੀ ਮੌਜ਼ੂਦ ਸਨ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …