ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਵਿੱਚ ਛੋਟੇ ਬੱਚੇ ਸ਼੍ਰੀ ਕ੍ਰਿਸ਼ਨ, ਰਾਧਾ ਅਤੇ ਸੁਦਾਮਾ ਦੇ ਪਹਿਰਾਵੇ ਪਹਿਨ ਕੇ ਆਏ।ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ‘ਤੇ ਅਧਾਰਿਤ ਨਾਟਕ ਦੀ ਪੇਸ਼ਕਾਰੀ ਕੀਤੀ ਗਈ।ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਯਸ਼ਪਾਲ ਸਿੰਘ, ਵਾਇਸ ਪਿੰ੍ਰ. ਅੰਕਿਤ ਕਾਲੜਾ, ਪੁਸ਼ਪਿੰਦਰ ਕੌਰ, ਨੈਬ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਰਿਹਾ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …