Monday, November 17, 2025

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ‘ਚ ਵਿਦਿਅਰਥੀਆਂ ਵਲੋਂ ਇਸ ਦਿਨ ਨਾਲ ਸਬੰਧਿਤ ਭਾਸਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਜਸਪ੍ਰੀਤ ਕੌਰ, ਮੈਡਮ ਮੀਨਾਕਸ਼ੀ, ਮੈਡਮ ਰੁਪਿੰਦਰ ਕੌਰ ਆਦਿ ਅਧਿਆਪਕਾਂ ਨੇ ਵਿਦਿਅਰਥੀਆਂ ਨਾਲ ਅਧਿਆਪਕ ਦਿਵਸ ਨਾਲ ਸਬੰਧਿਤੇ ਵਿਚਾਰ ਸਾਂਝੇ ਕੀਤੇ।ਸਮੂਹ ਸਟਾਫ ਵਲੋਂ ਡਾ: ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਅਧਿਆਪਕਾਂ ਦੇ ਮਨੋਰੰਜਨ ਲਈ ਇੱਕ ਪ੍ਰੋਗਰਾਮ ਵੀ ਕਰਵਾਇਆ ਗਿਆ।ਜਿਸ ਵਿੱਚ ਚੇਅਰਪਰਸ਼ਨ ਮੈਡਮ ਮੀਨੂੰ ਸ਼ਰਮਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਵਿੱਚ ਸੈਸ਼ਨ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਸੰਜੀਤ ਕੌਰ ਨੇ ਬਾਖੂਬੀ ਨਿਭਾਈ।ਅੰਤ ਵਿੱਚ ਸਾਰੇ ਹੀ ਅਧਿਆਪਕਾਂ ਵਲੋਂ ਕੇਕ ਕੱਟਿਆ ਗਿਆ ਅਤੇ ਸਕੂਲ ਪ੍ਰਿੰਸੀਪਲ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …