Sunday, October 6, 2024

26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ 26 ਸਤੰਬਰ 2023 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਾਰਥ ਜੋਨਲ ਕੌਂਸਲ ਦੀ ਮੀਟਿੰਗ ਹੋਵੇਗੀ।ਜਿਸ ਵਿੱਚ ਕੇਂਦਰ ਸਰਕਾਰ ਅਤੇ ਰਾਜਾਂ ਦੇ ਆਪਸੀ ਬਿਹਤਰ ਤਾਲਮੇਲ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।ਇਸ ਵਿੱਚ ਉਤਰੀ ਭਾਰਤ ਦੀਆਂ ਸਾਰੇ ਰਾਜਾਂ ਦੇ ਮੁੱਖ ਮੰਤਰੀ, ਲੈਫਟੀਨੈਂਟ ਗਵਰਨਰ ਭਾਗ ਲੈਣਗੇ।ਇਸ ਸਬੰਧੀ ਕੇਂਦਰ ਸਰਕਾਰ ਦੇ ਸੈਕਟਰੀ ਜਨਰਲ ਪ੍ਰਬੰਧਨ ਮਿਸ ਸ਼ਰੂਤੀ ਸਿੰਘ ਦੀ ਅਗਵਾਈ ਹੇਠ ਉਚ ਪੱਧਰੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਜੋਨਲ ਕੌਂਸਲ ਵਿਕਰਾਂਤ ਪਾਂਡੇ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਵਿਵੇਕ ਮੋਦੀ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਮੀਟਿੰਗ ਵਿੱਚ ਮਿਸ ਸ਼ਰੂਤੀ ਸਿੰਘ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਿਆਰੀਆਂ ਦੀ ਰੂਪ-ਰੇਖਾ ਉਲੀਕੀ। ਉਨਾਂ ਨੇ ਸ਼ਹਿਰ ਵਿੱਚ ਆਉਣ ਵਾਲੇ ਮਹਿਮਾਨਾਂ ਦੀ ਆਮਦ ਨੂੰ ਧਿਆਨ ਵਿੱਚ ਰਖਦੇ ਹੋਏ ਸੁਰੱਖਿਆ ਅਤੇ ਮਹਿਮਾਨ ਨਿਵਾਜਜ਼ੀ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਤਲਵਾੜ ਨੇ ਹਾਲ ਹੀ ਵਿੱਚ ਕਰਵਾਏ ਗਏ ਜੀ-20 ਸੰਮੇਲਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਕਤ ਸਮਾਗਮ ਸਾਡੇ ਲਈ ਉਸ ਪੱਧਰ ਦਾ ਸਮਾਗਮ ਹੈ, ਸੋ ਆਉਣ ਵਾਲੇ ਮਹਿਮਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਬਣਾਏ ਜਾਣਗੇ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …