ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀਮਤੀ ਸਤਬੀਰ ਕੌਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ
ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਵਿਦਿਅਕ ਖੇਤਰ ਵਿੱਚ ਅਧਿਆਪਨ ਅਤੇ ਉਸਾਰੂ ਪ੍ਰਬੰਧਨ ਦਾ 23 ਸਾਲ ਤੋਂ ਤਜ਼ਰਬੇਕਾਰ ਪ੍ਰਿੰਸੀਪਲ ਸ੍ਰੀਮਤੀ ਸਤਬੀਰ ਕੌਰ ਨੂੰ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਐਡੀ. ਆਨਰੇਰੀ ਸਕੱਤਰ ਤੇ ਸਕੂਲ਼ ਮੈਂਬਰ ਇੰਚਾਰਜ਼ ਜਸਪਾਲ ਸਿੰਘ ਢਿੱਲੋਂ ਵੱਲੋਂ ਮੂਲ ਮੰਤਰ ਦਾ ਪਾਠ ਕਰਨ ਉਪਰੰਤ ਉਨਾਂ ਨੂੰ ਪ੍ਰਿੰਸੀਪਲ ਦੇ ਅਹੁੱਦੇ ‘ਤੇ ਬਿਠਾਇਆ ਗਿਆ।ਸਕੂਲ ਸਟਾਫ ਵੱਲੋਂ ਨਵ-ਨਿਯੁੱਕਤ ਪ੍ਰਿੰਸੀਪਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਸਤਬੀਰ ਕੌਰ ਨੇ ਪ੍ਰਬੰਧਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਉਹਨਾਂ ਨੂੰ ਸੋਂਪੀ ਗਈ ਇਸ ਸੇਵਾ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਦਾ ਯਕੀਨ ਦਿਵਾਇਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media