Tuesday, September 29, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਨੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ’ਚ ਚਮੜੀ ਦੇ ਮਾਹਿਰ ਸ੍ਰੀਮਤੀ ਸ਼ਿਖਾ ਅਰੋੜਾ ਅਤੇ ਵੀ.ਐਲ.ਸੀ.ਸੀ ਸੰਸਥਾ ਰਣਜੀਤ ਐਵੀਨਿਊ ਅੰਮ੍ਰਿਤਸਰ ਤੋਂ ਵਿਨੀਤ ਨੇ ਸਿਲਵਰ ਫੇਸ਼ੀਅਲ ਸਬੰਧੀ ਵਿਦਿਆਰਥਣਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਇਸ ਦੌਰਾਨ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਮਾਹਿਰਾਂ ਵਲੋਂ ਸਿਲਵਰ ਫੇਸ਼ੀਅਲ ’ਤੇ ਪ੍ਰੈਕਟੀਕਲ ਅਤੇ ਸਿਧਾਂਤਕ ਗਿਆਨ ਸਬੰਧੀ ਪ੍ਰਦਾਨ ਕੀਤੀ ਗਈ ਜਾਣਕਾਰੀ ’ਚ ਵਿਦਿਆਰਥੀਆਂ ਨੇ ਡੂੰਘੀ ਦਿਲਚਸਪੀ ਦਿਖਾਈ।ਉਨ੍ਹਾਂ ਕਿਹਾ ਕਿ ਵਰਕਸ਼ਾਪ ’ਚ ਪੀ.ਜੀ ਡਿਪਲੋਮਾ ਇਨ ਕਾਸਮੈਟੋਲੋਜੀ, ਡਿਪਲੋਮਾ ਇਨ ਕਾਸਮੈਟੋਲੋਜੀ ਅਤੇ ਬੀਵੋਕ (ਐਫ.ਐਸ.ਐਂਡ.ਜੀ) ਪਹਿਲੇ ਸਮੈਸਟਰ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਆਉਣ ਵਾਲੇ ਸਮੇਂ ’ਚ ਵੀ ਅਜਿਹੀਆਂ ਹੋਰ ਗਿਆਨ ਭਰਪੂਰ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ।ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …