ਬਟਾਲਾ, 22 ਦਸੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਬੰਧੂਆ ਮਜ਼ਦੂਰੀ ਖਤਮ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਕਮੇਟੀਆਂ ਦਾ ਗਠਨ ਬੰਧੂਆ ਮਜ਼ਦੂਰ ਪ੍ਰਣਾਲੀ (ਖਾਤਮਾ) ਨਿਯਮ, 1976 ਦੀ ਧਾਰਾ 13 ਦੀ ਉਪ ਧਾਰਾ 1 ਤਹਿਤ ਕੀਤਾ ਗਿਆ।
ਬਟਾਲਾ ਦੇ ਐੱਸ.ਡੀ.ਐੱਮ. ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਐਸ.ਡੀ.ਐਮ. ਗੁਰਦਾਸਪੁਰ ਦੀ ਚੇਅਰਮੈਨਸ਼ਿਪ ਅਧੀਨ ਗਠਤ ਕੀਤੀ ਗਈ ਹੈ। ਇਸੇ ਤਰਾਂ ਬਟਾਲਾ ਤਹਿਸੀਲ ਦੀ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਐੱਸ.ਡੀ.ਐਮ ਹੈ ਅਤੇ ਜ਼ਿਲ੍ਹਾ ਮੈਟਲ ਫੈਕਟਰੀ ਵਰਕਰਜ਼ ਯੂਨੀਅਨ ਬਟਾਲਾ ਦੇ ਜਨਰਲ ਸਕੱਤਰ ਮਹਿੰਦਰ ਸਿੰਘ, ਭਾਰਤੀ ਮਜ਼ਦੂਰ ਸੰਘ ਦੇ ਜਨਰਲ ਸਕੱਤਰ ਜਵਾਹਰ ਲਾਲ, ਜੋਗਿੰਦਰ ਪਾਲ ਸਿੰਘ, ਐਮ.ਐਸ. ਰੰਧਾਵਾ, ਆਲ ਇੰਡੀਆ ਵਿਮੈਨ ਕਾਨਫਰੰਸ ਦੀ ਪ੍ਰਧਾਨ ਸ੍ਰੀਮਤੀ ਪ੍ਰਕਾਸ਼ ਕੌਰ ਨਾਰੂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ੳਮਪ;ਸਰ ਬਟਾਲਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ੳਮਪ;ਸਰ ਬਟਾਲਾ, ਸਕੱਤਰ ਮਾਰਕੀਟ ਕਮੇਟੀ, ਤਹਿਸੀਲਦਾਰ ਬਟਾਲਾ ਅਤੇ ਪੰਜਾਬ ਨੈਸ਼ਨਲ ਬੈਂਕ ਜੀ.ਟੀ.ਰੋਡ ਬਟਾਲਾ ਦੇ ਮੈਨੇਜਰ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਸ. ਗਰੇਵਾਲ ਨੇ ਦੱਸਿਆ ਕਿ ਵਿਜੀਲੈਂਸ ਕਮੇਟੀ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਬੰਧੂਆ ਮਜਦੂਰੀ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲੋਂ ਬੰਧੂਆ ਮਜਦੂਰੀ ਕਰਵਾਈ ਜਾ ਰਹੀ ਹੈ ਤਾਂ ਉਹ ਇਸਦੀ ਸ਼ਿਕਾਇਤ ਐੱਸ.ਡੀ.ਐੱਮ. ਦਫਤਰ ਬਟਾਲਾ ਵਿਖੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਬੰਦੂਆ ਮਜਦੂਰੀ ਨੂੰ ਰੋਕਣ ਲਈ ਪੂਰੀ ਤਰਾਂ ਮੁਸ਼ਤੈਦ ਹੈ ਅਤੇ ਅਜਿਹੇ ਗੈਰ-ਕਾਨੂੰਨੀ ਵਰਤਾਰੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …