Tuesday, July 28, 2026

ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ।ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਵੀ ਪਾਬੰਦੀ ਲਾਗੂ ਹੋਵੇਗੀ।ਇੱਕ ਤਰਫਾ ਪਾਸ ਕੀਤਾ ਜਾਂਦਾ ਇਹ ਹੁਕਮ 11 ਦਸੰਬਰ 2023 ਤੱਕ ਲਾਗੂ ਰਹੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …