ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ
ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਸੰਗਰੂਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਰੱਸਾਕਸੀ ਮੁਕਾਬਲਿਆਂ ਵਿੱਚ ਹਿੱਸਾ ਲਿਆ।10 ਜ਼ੋਨ ਪੱਧਰੀ ਟੀਮਾਂ ਵਿੱਚੋਂ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੇ ਲੜਕਿਆਂ ਅੰਡਰ 17 ਤੇ ਅੰਡਰ 19 ਨੇ ਜਿਲ੍ਹਾ ਪੱਧਰ ‘ਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਚਮਕਾਇਆ।ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕੋਚ ਡੀ.ਪੀ ਹਰਦੀਪ ਸਿੰਘ ਦਾ ਵਿਸ਼ੇਸ਼਼ ਧੰਨਵਾਦ ਕੀਤਾ।ਪ੍ਰਿੰਸੀਪਲ ਜਗਸੀਰ ਸਿੰਘ ਨੇ ਇਸ ਜਿੱਤ ਦਾ ਸਾਰਾ ਸਿਹਰਾ ਬੱਚਿਆਂ ਅਤੇ ਉਨਾਂ ਦੇ ਕੋਚ ਦੀ ਮਿਹਨਤ ਨੂੰ ਦਿੱਤਾ।ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media