Monday, July 8, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਾਣੀ ਦਾ ਗਾਇਨ ਕੀਤਾ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਬਾਰੇ ਚਾਨਣਾ ਪਾਇਆ, ਜਿਸ ਦੀ ਸ਼ੁਰੂਆਤ 1604 ਈ: ਵਿੱਚ ਗੁਰੂਦੁਆਰਾ ਰਾਮਸਰ ਸਾਹਿਬ ਤੋਂ ਹਰਿਮੰਦਰ ਸਾਹਿਬ ਤੱਕ ਹੋਈ।ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ ਵਿਆਪਕਤਾ ਬਾਰੇ ਗੱਲ ਕੀਤੀ, ਜੋ ਸਾਰੇ ਧਰਮਾਂ ਨੂੰ ਬੰਨਦੀ ਹੈ।ਇਹ ਕੇਵਲ ਸਿੱਖਾਂ ਲਈ ਨਹੀਂ ਸਗੋਂ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਮਾਰਗ ਦਰਸ਼ਕ ਹੈ।ਅੰਤ ਵਿੱਚ ਵਿਦਿਆਰਥੀਆਂ ਨੇ ਇੱਕ ਲਾਭਕਾਰੀ, ਨਿਰਸਵਾਰਥ ਜੀਵਨ ਬਤੀਤ ਕਰਨ ਅਤੇ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਇਸ ਪਵਿੱਤਰ ਮੌਕੇ `ਤੇ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਆਸ਼ੀਰਵਾਦ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਨੈਤਿਕ ਮੁੱਲਾਂ ਨੂੰ ਗ੍ਰਹਿਣ ਕਰਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …