Monday, July 8, 2024

ਔਰਤਾਂ ਦੇ ਸਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਤੇ ਸਰਕਾਰੀ ਸਕੂਲ ਦਾ ਦੌਰਾ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੇਂਡੂ ਵਿਕਾਸ ਵਿਭਾਗ ਪੰਜਾਬ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਂਡ ਸਿੰਧ ਬੈਂਕ ਅਤੇ ਹੋਰ ਬੈਂਕਾਂ ਦੇ ਅਧਿਕਾਰੀਆਂ ਨਾਲ ਭਾਰਤ ਵਿੱਚ ਮਹਿਲਾਵਾਂ ਦੀ ਸਥਿਤੀ ਅਤੇ ਉਨਾਂ ਦੀ ਸ਼ਸ਼ਕਤੀਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਸਰਕਾਰ ਦੀ ਅਜੀਵਿਕਾ ਮਿਸ਼ਨਰ ਅਧੀਨ ਹੈਲਫ਼ ਹੈਲਪ ਗਰੁੱਪ ਚੱਲ ਰਹੇ ਹਨ।ਜਿਨਾਂ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਔਰਤਾਂ ਨੂੰ ਇਨਾਂ ਗਰੁੱਪਾਂ ਰਾਹੀਂ ਕਰਜ਼ਾ ਦੇ ਕੇ ਆਤਮ ਨਿਰਭਰ ਬਣਾਇਆ ਜਾਂਦਾ ਹੈ।ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਦੌਰਾਨ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕੀਤੇ ਸਮਾਨ ਆਨਲਾਈਨ ਸਾਈਟਾਂ ਜਿਵੇਂ ਕਿ ਐਮਾਜਾਨ ਅਤੇ ਫਲਿਪਕਾਰਟ ’ਤੇ ਵੇਚਣ ਲਈ ਸੁਝਾਅ ਦਿੱਤਾ ਗਿਆ।
ਪਾਰਲੀਮੈਂਟ ਕਮੇਟੀ ਨੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਹੈਲਫ ਹੈਲਪ ਗਰੁੱਪਾਂ ਵਿਕਸਿਤ ਕਰਨ ਅਤੇ ਇਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇ।ਇਸ ਦੌਰਾਨ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਸਰਕਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਮਿਡ ਡੇ ਮੀਲ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।ਪਾਰਲੀਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਰਕਾਰ ਵਲੋਂ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵਲੋਂ ਆਪਣੇ ਅੰਮਿ੍ਰਤਸਰ ਦੌਰੇ ਦੌਰਾਨ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਦੌਰਾ ਕੀਤਾ ਗਿਆ ਅਤੇ ਆਪਣੇ ਦੌਰਾ ਦੌਰਾਨ ਨੰਵ ਜੰਮੇ ਬੱਚਿਆਂ ਬਾਰੇ ਗੰਭੀਰ ਚਿੰਤਾ ਜਾਹਿਰ ਕੀਤੀ ਅਤੇ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੂੰ ਸਾਂਝੇ ਤੌਰ ਤੇ ਕੰਮ ਕਰਨ ਲਈ ਕਿਹਾ ਤਾਂ ਜੋ ਨੰਵਜ਼ੰਮੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਪੰਜਾਬ ਸਰਕਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਸਮੂਹ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਨਾਲ ਜਮੀਨੀ ਤੌਰ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੀ ਆਸ ਪ੍ਰਗਟ ਕੀਤੀ।
ਇਸ ਦੌਰਾਨ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਸ੍ਰੀਮਤੀ ਰਿਤੀ ਪਾਠਕ, ਸ੍ਰੀਮਤੀ ਸ਼ਰਦਾਬੇਨ ਪਟੇਲ, ਸ੍ਰੀਮਤੀ ਗੀਤਾ ਵਿਸ਼ਵਨਾਥ, ਡਾ. ਫੌਜੀਆ ਖਾਨ, ਡਾ. ਕਾਨੀਮੌਝੀ ਐਨ.ਵੀ.ਐਨ ਸੌਮੂ, ਸ੍ਰੀਮਤੀ ਸੰਗੀਤਾ ਯਾਦਵ, ਸ੍ਰੀਮਤੀ ਮਹੁਆ ਮਾਜੀ, ਸ੍ਰੀਮਤੀ ਇੰਦੂ ਬਾਲਾ ਗੌਸਵਾਮੀ ਅਤੇ ਡਾ. ਨੇਹਾ ਗਰਗ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਮਨੀਸਟਰੀ ਆਫ਼ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …