ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ।ਇਸ ਸਮਾਰੋਹ ਦੌਰਾਨ ਹਿੰਦੀ ਵਿਸ਼ੇ ‘ਚ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2022-23 ਵਿੱਚ ਦਸਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਰਹੀ ਹੈ।ਸਕੂਲ ਦੇ 6 ਵਿਦਿਆਰਥੀਆਂ ਨੇ ਹਿੰਦੀ ਵਿਸ਼ੇ ਦੀ ਬੋਰਡ ਦੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿੱਚੋਂ 90 ਤੋਂ ਵੱਧ ਅੰਕ ਪ੍ਰਾਪਤ ਕੀਤੇ।ਇਨ੍ਹਾਂ ਵਿੱਚ ਸਕੂਲ ਦੀ ਹਰਪ੍ਰੀਤ ਕੌਰ ਨੇ 97 ਅੰਕ, ਸੁਖਪ੍ਰੀਤ ਕੌਰ ਨੇ 94, ਪ੍ਰੀਤੀ ਨੇ 94, ਗੁਰਸੇਵਕ ਸਿੰਘ ਨੇ 93, ਜਸਵੀਨ ਕੌਰ ਨੇ 91, ਮੁੰਨੀ ਕੁਮਾਰੀ ਨੇ 91 ਅੰਕ ਪ੍ਰਾਪਤ ਕੀਤੇ।ਸਕੂਲ ਦੇ ਅੱਠਵੀਂ ਜਮਾਤ ਦੇ ਪੰਜ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਵਿਚੋਂ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਇਨ੍ਹਾਂ ਵਿੱਚ ਕੋਮਲਪ੍ਰੀਤ ਕੌਰ ਨੇ 99 ਅੰਕ, ਖੁਸ਼ਬੂ ਨੇ 92, ਲਵਲੀਨ ਕੌਰ ਨੇ 92, ਦਿਲਪ੍ਰੀਤ ਕੌਰ ਨੇ 91 ਅਤੇ ਸਿਮਰਨਪ੍ਰੀਤ ਕੌਰ 91 ਅੰਕ ਪ੍ਰਾਪਤ ਕੀਤੇ।ਇਹਨਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ, ਮੈਡਲ ਅਤੇ ਟ੍ਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਇੰਚਾਰਜ਼ ਸ੍ਰੀਮਤੀ ਪਰਮਜੀਤ ਕੌਰ ਨੇ ਵਿਦਿਆਰਥੀਆਂ ਅਤੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਦੀ ਪ੍ਰਸੰਸਾ ਕੀਤੀ ਅਤੇ ਹਿੰਦੀ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਕੂਲ ਅਧਿਆਪਕ ਜਸਬੀਰ ਕੌਰ, ਹਰਪ੍ਰੀਤ ਕੌਰ, ਮੇਘਾ, ਹਰਿੰਦਰ ਕੌਰ, ਰਵਿੰਦਰ ਕੌਰ, ਰਵਿੰਦਰ ਸਿੰਘ, ਜਸਵੀਰ ਸਿੰਘ ਅਤੇ ਮਦਨ ਲਾਲ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …