Monday, July 8, 2024

ਪੁਰਾਣੇ ਫੋਕਲ ਪੁਆਇੰਟ ਦੇ ਸਨਤਕਾਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਸਥਾਪਿਤ ਕੀਤਾ ਜਾਵੇਗਾ ਫਾਇਰ ਬ੍ਰਿਗੇਡ ਸਟੇਸ਼ਨ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਫੋਕਲ ਪੁਆਇੰਟ ਮਹਿਤਾ ਰੋਡ ਐਸੋਸੀਏਸ਼ਨਜ਼ ਦੀ ਪੁਰਜ਼ੋਰ ਮੰਗ ‘ਤੇ ਸਨਅਤਕਾਰਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਰਾਣੇ ਫੋਕਲ ਪੁਇੰਟ ਮਹਿਤਾ ਰੋਡ ਵਿਖੇ ਇੱਕ ਪੱਕਾ ਫਾਇਰ ਬਿਰਗੇਡ ਸਟੇਸ਼ਨ ਸਥਾਪਿਤ ਕਰਨ ਦੇ ਹੁਕਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਫਾਇਰ ਬ੍ਰਿਗੇਡ ਦੀਆ 2 ਗੱਡੀਆਂ ਪੱਕੇ ਤੌਰ ‘ਤੇ ਲਗਾ ਦਿੱਤੀਆਂ ਗਈਆਂ ਹਨ ।
ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਪੁਰਾਣੇ ਫੋਕਲ ਪੁਆਇੰਟ ਮਹਿਤਾ ਰੋਡ ਦੀਆਂ ਐਸੋਸੀਏਸ਼ਨਾਂ ਵਲੋਂ ਕਾਫੀ ਸਮੇਂ ਤੋਂ ਉਹਨਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੱਕੇ ਤੋਰ ‘ਤੇ ਫਾਇਰ ਸਟੇਸ਼ਨ ਸਥਾਪਿਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਕਦੇ ਕੋਈ ਕਾਰਵਾਈ ਨਹੀਂ ਹੋਈ।ਇਹਨਾਂ ਸਨਅਤਕਾਰਾਂ ਵਲੋਂ ਕੀਤੀ ਜਾ ਰਹੀ ਇਸ ਮੰਗ ਨੂੰ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵਲੋਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਕੀਤੇ ਗਏ ਹਨ ਜਿਸ ਦੇ ਸਿੱਟੇ ਵਜੋਂ ਅੱਜ ਪੁਰਾਣੇ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਫਾਇਰ ਬ੍ਰਿਗੇਡ ਵਿਭਾਗ ਦੀਆਂ 2 ਗੱਡੀਆਂ ਪੱਕੇ ਤੌਰ ‘ਤੇ ਲਗਾ ਦਿੱਤੀਆਂ ਗਈਆਂ ਹਨ ਅਤੇ ਇਕ ਫਾਇਰ ਸਟੇਸ਼ਨ ਦੀ ਇਮਾਰਤ ਸਥਾਪਿਤ ਕਰਨ ਲਈ ਤਕਰੀਬਨ 2.50 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਤਿਆਰ ਕਰਕੇ ਇਸ ਦੀ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਨੂੰ ਜਲਦ ਹੀ ਅਮਲ ਵਿੱਚ ਲਿਆਂਉਦਾ ਜਾਵੇਗਾ।ਇਸ ਫਾਇਰ ਸਟੇਸ਼ਨ ਦੇ ਸਥਾਪਿਤ ਹੋਣ ਨਾਲ ਫੋਕਲ ਪੁਆਇੰਟ ਦੇ ਆਲੇ-ਦੁਆਲੇ ਦੇ ਇਲਾਕਾ ਨਿਵਾਸੀਆਂ ਨੂੰ ਵੀ ਦਾ ਲਾਭ ਪਹੁੰਚੇਗਾ।ਮੁੱਖ ਮੰਤਰੀ ਮਾਨ ਵਲੋਂ ਫੋਕਲ ਪੁਆਇੰਟ ਮਹਿਤਾ ਰੋਡ ਐਸੋਸੀਏਸ਼ਨਜ ਦੀ ਮੰਗ ਨੂੰ ਤੁਰੰਤ ਲਾਗੂ ਕਰਨ ਲਈ ਐਸੋਸੀਏਸ਼ਨ ਦੇ ਅਹੱਦੇਦਾਰਾਂ ਵਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਕਮਲ ਡਾਲਮੀਆਂ, ਸੰਜੀਵ ਖੋਸਲਾ ਅਤੇ ਹੋਰਨਾਂ ਤੋਂ ਇਲਾਵਾ ਫਾਇਰ ਬ੍ਰਿਗੇਡ ਦੇ ਅਧਿਕਾਰੀ ਦਿਲਬਾਗ ਸਿੰਘ ਉਹਨਾਂ ਦਾ ਸਹਾਇਕ ਅਮਲਾ ਅਤੇ ਸਨਅਤਕਾਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …