Tuesday, October 3, 2023

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ, ਜਿਸ ਦੀ ਰੌਸ਼ਨੀ ਵਿਚ ਚੱਲਣਾ ਹਰ ਸਿੱਖ ਦਾ ਫ਼ਰਜ਼ ਹੈ।ਉਨ੍ਹਾਂ ਵਧਾਈ ਸੁਨੇਹੇ ਵਿਚ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਲਈ ਮਾਰਗ ਦਰਸ਼ਨ ਹਨ।ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਰੀਤੀਆਂ ਤੋਂ ਵਰਜ਼ਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …