Monday, July 8, 2024

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਸੇਵਾ ਕੇਂਦਰ ਦਾ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਸੇਵਾ ਕੇਂਦਰ ਦਾ ਦੌਰਾ ਕਰਦੇ ਹੋਏ ਕਿਹਾ ਕਿ ਹਜ਼ਾਰਾਂ ਲੋਕਾਂ ਵਲੋਂ ਸੇਵਾਵਾਂ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿੱਚ ਪਹੁੰਚ ਕੀਤੀ ਜਾਂਦੀ ਹੈ ਅਤੇ ਲੋਕ ਇਥੋਂ ਸਮਾਂ ਸੀਮਾ ਅੰਦਰ ਰਹਿ ਕੇ ਸੇਵਾ ਪੂਰੀ ਹੋਣ ਦੀ ਆਸ ਰੱਖਦੇ ਹਨ, ਸੋ ਸਟਾਫ ਨੂੰ ਇਹ ਯਤਨ ਕਰਨੇ ਚਾਹੀਦੇ ਹਨ, ਜਿਸ ਨਾਲ ਲੋਕਾਂ ਨੂੰ ਬਿਹਤਰ ਸੇਵਾ ਮਿਲ ਸਕ।
ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ।ਸੇਵਾ ਕੇਂਦਰਾਂ ਦੇ ਰੱਖ ਰਖਾਅ ਲਈ ਜਿੰਮੇਵਾਰ ਸਰਵਿਸ ਓਪਰੇਟਰ ਦੀਆਂ ਵਿਭਾਗੀ ਹਦਾਇਤਾਂ ਅਤੇ ਜਿਲ੍ਹਾ ਪੱਧਰੀ ਦੀਆਂ ਟੀਮਾਂ ਵਲੋਂ ਸਮੇਂ ਸਮੇਂ ‘ਤੇ ਚੈਕਿੰਗ ਵੀ ਕੀਤੀ ਜਾਂਦੀ ਹੈ।ਉਨ੍ਹਾਂ ਸਬ ਡਵੀਜ਼ਨ ਪੱਧਰ ‘ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਐਸ.ਡੀ.ਐਮ ਨੂੰ ਵੀ ਆਪਣੇ ਪੱਧਰ ‘ਤੇ ਇਨ੍ਹਾਂ ਸੇਵਾ ਕੇਂਦਰਾਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਅਤੇ ਕਿਸੇ ਕਿਸਮ ਦੀ ਵੀ ਸ਼ਿਕਾਇਤ ਸਬੰਧੀ ਉਨਾਂ ਰਾਬਤਾ ਕੀਤਾ ਜਾਵੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …