Monday, July 8, 2024

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁੰਗਧ ਕੀਤਾ।
ਸ: ਮਜੀਠੀਆ ਅਤੇ ਛੀਨਾ ਨੇ ਸਾਂਝੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅੱਜ ਜਦੋਂ ਵਿਸ਼ਵ ਵੱਖ-ਵੱਖ ਚੁਣੌਤੀਆਂ ਜਿਵੇਂ ਕਿ ਕੁਦਰਤੀ ਆਫ਼ਤਾਂ ਤੇ ਦੂਸ਼ਿਤ ਵਾਤਾਵਰਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫਲਸਫਾ ਸਭ ਤੋਂ ਵੱਧ ਪ੍ਰਸੰਗਿਕ ਹੈ।ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਿਕ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਕੀਰਤਨ ਦਰਬਾਰ ਸਾਹਿਬ ਸਜਾਇਆ ਜਾਂਦਾ ਹੈ ਅਤੇ ਇਸ ’ਚ ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਕੀਤਾ ਜਾਂਦਾ ਹੈ।
ਪ੍ਰਧਾਨ ਮਜੀਠੀਆ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਜਤਿੰਦਰ ਬਰਾੜ, ਅਜਮੇਰ ਸਿੰਘ ਹੇਰ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐਸ.ਰਟੌਲ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …