Monday, July 8, 2024

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਦਿੱਤੀ 3 ਲੱਖ ਦੀ ਸਹਾਇਤਾ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਸਤਵੰਤ ਸਿੰਘ ਨੂੰ ਅੱਜ 2 ਲੱਖ 50 ਹਜ਼ਾਰ ਰੁਪਏ ਦਾ ਚੈਕ ਸੌਂਪਿਆ, ਜਦਕਿ ਇਸ ਤੋਂ ਕੁੱਝ ਦਿਨ ਪਹਿਲਾਂ ਵੀ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਿੱਤੇ ਗਏ ਸਨ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀ ਹੈ ਅਤੇ ਕਰਦੀ ਰਹੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਵਤੇਜ ਸਿੰਘ ਕਾਉਣੀ, ਗੁਰਬਚਨ ਸਿੰਘ ਕਰਮੂੰਵਾਲਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਤੇ ਹੋਰ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …