ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ 100 ਫੁੱਟੀ ਰੋਡ ‘ਤੇ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਰਾਜਾ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਡਿਪਟੀ ਮੇਅਰ ਅਜੈਬਿਰਪਲ ਸਿੰਘ ਰੰਧਾਵਾ ਤੇ ਹੋਰ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਜਸਪਾਲ ਸਿੰਘ ਸ਼ੰਟੂ, ਨਰਿੰਦਰ ਸ਼ੇਖਰ ਲੂਥਰਾ, ਕਵਲਦੀਪ ਸਿੰਘ ਰਾਮਾ, ਮੰਡਲ ਪ੍ਰਧਾਨ ਰਮਨ ਰਾਠੌਰ, ਬਲਜਿੰਦਰ ਸਿੰਘ ਬੱਬੂ, ਜਗਮੋਹਨ ਸਿੰਘ ਦੁਆ, ਸੰਦੀਪ ਘਈ, ਕੁਨਾਲ ਸੁਲਤਾਨਵਿੰਡ, ਰਾਜ ਮਸੌਣ, ਜਸਪਾਲ ਸਿੰਘ ਪਟਨਾ, ਸੋਨੂੰ ਗਿੱਲ, ਪਰਮਜੀਤ ਸਿੰਘ ਸਰਪ੍ਰਸਤ, ਮਨਜੀਤ ਸਿੰਘ, ਸੁਰਿੰਦਰ ਸਿੰਘ ਬਿੱਟੂ, ਗੋਲਡੀ ਸਾਬ ਬਹਾਦੁਰ, ਜੱਗਾ ਆਦਿ ਹਾਜ਼ਰ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …