Tuesday, October 3, 2023

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਜਲੌ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸੁਝਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਬਾਣੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …