Monday, September 9, 2024

ਨਵੇਂ ਸੈਸ਼ਨ ‘ਤੇ ਫਰੈਸ਼ਰ ਪਾਰਟੀ ‘ਸ਼ਾਨ-ਏ-ਪੰਜਾਬ’ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਕਾਲਜ ਵਿੱਚ ਨਵੇਂ ਸੈਸ਼ਨ 2023 ਲਈ ਦਾਖ਼ਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ

ਪਾਰਟੀ ਸ਼ਾਨ-ਏ-ਪੰਜਾਬ ਇੱਕ ਸੱਭਿਆਚਾਰਕ ਪ੍ਰੋਗਰਾਮ ਨਾਮ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਅਤੇ ਪ੍ਰੋ. ਗੁਰਤੇਜ ਸਿੰਘ ਤੇਜ਼ੀ ਨੇ ਸਰਸਵਤੀ ਪੂਜਨ ਕਰਕੇ ਕੀਤੀ।ਫਰੈਸ਼ਰ ਪਾਰਟੀ ਵਿੱਚ ਵਿਦਿਆਰਥੀਆਂ ਨੇ ਆਪਣੇ ਟੇਲੈਂਟ ਦਾ ਮੁਜ਼ਾਹਰਾ ਕਰਦੇ ਹੋਏ ਵੱਖ-ਵੱਖ ਸੱਭਿਆਚਾਰਕ ਆਈਟਮਾਂ ਸੋਲੋ ਡਾਂਸ, ਗਰੁੱਪ ਡਾਂਸ, ਲੋਕ ਗੀਤ, ਕੋਰਿਓਗ੍ਰਾਫੀ, ਸਕਿਟ, ਮਾਡਲਿੰਗ ਆਦਿ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬੀਆਂ ਦੇ ਲੋਕ ਨਾਚ ਗਿੱਧਾ ਅਤੇ ਭੰਗੜਾ ਪਾਏ ਗਏ।ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਕਾਲਜ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਭਵਿੱਖ ਵਿਚ ਹੋਰ ਗਤੀਵਿਧੀਆਂ ਲਈ ਪ੍ਰੇਰਿਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਨੈਸ਼ਨਲ ਕਾਲਜ ਕਮੇਟੀ ਅਤੇ ਸਮੂਹ ਸਟਾਫ਼ ਦੀ ਤਰਫ਼ੋਂ ਵਿਦਿਆਰਥੀਆਂ ਨੂੰ ਨੈਸ਼ਨਲ ਕਾਲਜ ਵਿੱਚ ‘ਜੀ ਆਇਆਂ’ ਆਖਿਆ ਅਤੇ ਭਵਿੱਖ ਵਿੱਚ ਇਹੋ ਜਿਹੇ ਹੋਰ ਪ੍ਰੋਗਰਾਮ ਕਰਨ ਦਾ ਵਾਅਦਾ ਕੀਤਾ ਗਿਆ।ਫਰੈਸ਼ਰ ਪਾਰਟੀ ਦਾ ਆਯੋਜਨ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਹੋਇਆ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅਵਤਾਰ ਸਿੰਘ, ਪ੍ਰੋ. ਅਮਨਜੀਤ ਸਿੰਘ ਅਤੇ ਸਮੂਹ ਸਟਾਫ਼ ਤੇ ਵੱਡੀ ਗਿਣਤੀ .ਚ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …