Sunday, July 27, 2025
Breaking News

ਉਜ਼ੋਨ ਪਰਤ ਦਿਵਸ ਮਨਾਇਆ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਐਵਾਰਡੀ ਬਰਜਿੰਦਰਪਾਲ ਸਿੰਘ, ਬਲਾਕ ਨੋਡਲ ਅਫਸਰ ਬਰਨਾਲਾ ਹਰਪ੍ਰੀਤ ਕੌਰ, ਪ੍ਰਿੰਸੀਪਲ ਜਸਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਸਮਾਜਿਕ ਵਿਗਿਆਨ ਅਧਿਆਪਕਾਂ ਦੀ ਅਗਵਾਈ ਹੇਠ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਦੋਰਾਨ ਮਹੱਤਵਪੂਰਨ ਦਿਨਾਂ ਦੀ ਲੜੀ ਤਹਿਤ ਰੋਜ਼ਾਨਾ ਦੀ ਜਾਣਕਾਰੀ ਦਿੰਦੇ ਹੋਏ ਐਸ.ਐਸ ਮਾਸਟਰ ਅਵਨੀਸ਼ ਕੁਮਾਰ ਨੇ ਕਿਹਾ ਕਿ ਉਜ਼ੋਨ ਪਰਤ ਦਾ ਮਨੁੱਖੀ ਜੀਵਨ ਲਈ ਬਹੁਤ ਮਹੱਤਵ ਹੈ।ਇਹ ਸੂਰਜ ਤੋਂ ਆਉਣ ਵਾਲੀਆਂ ਹਾਨੀਕਾਰਕ ਕਿਰਨਾਂ ਨੂੰ ਰੋਕਦੀ ਹੈ।ਜਿਸ ਨਾਲ ਕੈਂਸਰ, ਚਮੜੀ ਦੇ ਰੋਗ ਅਤੇ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਸੰਯੁਕਤ ਰਾਸ਼ਟਰ ਸੰਘ ਵਲੋਂ 16 ਸਤੰਬਰ 1994 ਤੋਂ ਮਨਾਉਣ ਦੀ ਸ਼ੁਰੂਆਤ ਹੋਈ, ਜਿਸ ਦਾ ਮੁੱਖ ਉਦੇਸ਼ ਪਰਤ ਦੀ ਸੰਭਾਲ ਸਬੰਧੀ ਜਾਗਰੂਕ ਕਰਨਾ ਹੈ।ਪਰ ਮਨੁੱਖੀ ਲਾਲਚ ਅਤੇ ਵਾਤਾਵਰਨ ਨਾਲ ਖਿਲਵਾੜ, ਵਧੀ ਹੋਈ ਲਾਲਸਾ ਕਾਰਨ ਇਸ ਵਿੱਚ ਵਿੱਚ ਛੇਦ ਹੋ ਰਿਹਾ ਹੈ।ਜੋ ਮਨੁਖੀ ਜੀਵਨ ਲਈ ਘਾਤਕ ਹੈ। ਇਸੇ ਲਈ ਆਉਣ ਵਾਲੀ ਪੀੜੀ ਨੂੰ ਇਸ ਦੀ ਸੰਭਾਲ ਲਈ ਅੱਗੇ ਆਉਣਾ ਪਵੇਗਾ।ਪ੍ਰਿੰਸੀਪਲ ਜਸਬੀਰ ਸਿੰਘ ਨੇ ਪ੍ਰੋਗਰਾਮ ਦੇ ਅੰਤ ‘ਚ ਆਲਮੀ ਪੱਧਰ `ਤੇ ਵਿਕਾਸਸ਼ੀਲ ਅਤੇ ਵਿਕਸਿਤ ਦੇਸ਼ਾਂ ਦੀ ਭੂਮਿਕਾ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਸਮੂਹ ਸਟਾਫ ਹਾਜ਼ਰ ਰਿਹਾ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …