Sunday, June 23, 2024

ਸਰਕਾਰੀ ਹਾਈ ਸਮਾਰਟ ਸਕੂਲ ‘ਚ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਵਿਸ਼ਿਆਂ ‘ਤੇ ਵਿਦਿਆਰਥੀਆਂ ਦੇ ਪੇਂਟਿੰਗ, ਪੋਸਟਰ ਮੇਕਿੰਗ, ਸਲੋਗਨ ਅਤੇ ਲੇਖ ਮੁਕਾਬਲੇ ਕਰਵਾਏ ਗਏ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ‘ਪਰਾਲੀ ਨਾ ਸਾੜਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ` ਸੰਬੰਧੀ ਸਹੁੰ ਚੁੱਕਾਈ ਗਈ।ਜਸਵਿੰਦਰ ਸਿੰਘ ਨੇ ਵਿਸਥਾਰਪੂਰਵਕ ਪਰਾਲੀ ਨਾ ਸਾੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਮੁਕਾਬਲਿਆਂ ‘ਚੋਂ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਸਮੇਂ ਸਮੂਹ ਸਟਾਫ਼ ਸ੍ਰੀਮਤੀ ਮੀਨਾ ਗਰਗ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਰੁਚੀ ਜ਼ਿੰਦਲ, ਸ੍ਰੀਮਤੀ ਪ੍ਰਿੰਯਕਾ, ਸ੍ਰੀਮਤੀ ਰਜਿੰਦਰ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਸੁਖਵਿੰਦਰ ਕੌਰ, ਜੀਵਨ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …