Tuesday, October 3, 2023

ਐਸ.ਏ.ਐਸ ਇੰਟਰਨੈਸ਼ਨਲ ਸੀਨੀ. ਸੈਕੰ. ਸਕੂਲ ਚੀਮਾਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਸਬੰਧੀ ਸੈਮੀਨਾਰ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਵਿਖੇ ਵਿਦਿਅਰਥੀਆਂ ਨੂੰ ਵਾਤਾਵਰਨ ਦੀ ਸ਼ੁਧਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵਲੋ ਪ੍ਰਧਾਨ ਭੂਸ਼ਨ ਕਾਂਸਲ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੀ ਸ਼ੁਰੁਆਤ ਪ੍ਰਾਜੈਕਟ ਚੇਅਰਮੈਨ ਬਲਵਿੰਦਰ ਭਾਰਦਵਾਜ ਰਿਟਾ. ਸਾਇੰਸ ਲੈਕ. ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵਿਦਿਆਰਥੀ ਅਤੇ ਅਧਿਆਪਕਾਂ ਦੇ ਅਹਿਮ ਯੋਗਦਾਨ ਬਾਰੇ ਜਾਣੂ ਕਰਵਾਇਆ।ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਸਭਾ ਦੇ ਸੀਨਿਅਰ ਮੈਬਰ ਜਗਜੀਤ ਸਿੰਘ ਸੱਗੂ ਅਤੇ ਪ੍ਰਿੰਸੀਪਲ ਕੇ ਬਲਰਾਜ ਨੇ ਪ੍ਰਦੁਸ਼ਣ ਦੀ ਰੋਕਥਾਮ ਲਈ ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਨ ਨੂੰ ਪ੍ਰਦੁਸ਼ਣ ਮੁਕਤ ਕੀਤਾ ਜਾ ਸਕੇ।
ਅੱਠਵੀਂ ਕਲਾਸ ਦੀ ਵਿਦਿਆਰਥਣ ਲਕਸ਼ਅ ਅਤੇ ਪੁਨਿਤ ਨੇ ਵੀ ਵਾਤਾਵਰਨ ਬਾਰੇ ਭਾਸ਼ਨ ਦਿੱਤਾ।ਸਭਾ ਦੇ ਪ੍ਰਧਾਨ ਭੂਸ਼ਨ ਕਾਂਸਲ ਸੈਕਟਰੀ ਰਕੇਸ਼ ਕੁਮਾਰ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵਲੋਂ ਸੇਵਾ ਪ੍ਰੋਜੇਕਟ ਅਤੇ ਸੰਸਕ੍ਰਿਤੀ ਸਪਤਾਹ ਦੀ ਲੜੀ ਵਜੋਂ ਸਕੂਲ ਵਿੱਚ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਦੇ ਉਦੇਸ਼ ਨਾਲ ਇਹ ਸੈਮੀਨਾਰ ਕਰਵਾਇਆ ਗਿਆ ਹੈ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਭੂਸ਼ਨ ਕਾਂਸਲ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।ਜਿਸ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਦੀ ਮਦਦ ਕਰਨਾ, ਸਮਾਜ ਨੂੰ ਅਪਣੀ ਸੰਸਕ੍ਰਿਤੀ ਨਾਲ ਜੋੜਨਾ ਵਾਤਾਵਰਨ ਦੀ ਸੰਭਾਲ ਕਰਨਾ, ਸਿਹਤ ਸੁਵਿਧਾਵਾ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫਤ ਦਵਾਈਆਂ, ਬੈਡ ਅਤੇ ਵਹੀਲਚੇਅਰ ਦਾ ਪ੍ਰਬੰਧ ਅਦਿ ਲੋਕ ਭਲਾਈ ਦੇ ਕੰਮ ਕਰਨਾ ਹੈ .
ਇਸ ਪ੍ਰੋਗਰਾਮ ਦਾ ਸੁਚੱਜਾ ਪ੍ਰਬੰਧ ਕਰਨ ਅਤੇ ਸਟੇਜ਼ ਸੈਕਟਰੀ ਦੀ ਭੂਮਿਕਾ ਮੈਡਮ ਸੰਜੀਤ ਕੌਰ ਅਤੇ ਹਰਭਵਨ ਕੌਰ ਨੇ ਬਾਖੂਬੀ ਨਿਭਾਈ।ਅੰਤ ‘ਚ ਸਕੂਲ ਮਨੈਜਮੈਂਟ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਮੈਨੇਜਰ ਸ਼ਿਵ ਕੁਮਾਰ, ਰਿਟਾ. ਪ੍ਰਿਸੀਪਲ ਦਿਨੇਸ਼ ਗੁਪਤਾ, ਕੇਵਲ ਕ੍ਰਿਸ਼ਨ ਗੋਇਲ ਤੇ ਸਮੂਹ ਸਕੂਲ ਸਟਾਫ ਮੈਂਬਰ ਮੌਜ਼ੂਦ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …