ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀ ਰਸ਼ਪਾਲ ਸਿੰਘ ਵੱਲੋਂ ਆਲ ਇੰਡੀਆ ਪਿੰਗਲਵਾੜਾ ਮਾਨਾਂਵਾਲਾ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨਾਂ ਨੇ ਦਿਵਿਆਂਗ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾ ਨੂੰ ਮਿਲਨ ਵਾਲੀਆ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।ਪਿੰਗਲਵਾੜਾ ਦੇ ਸਟਾਫ ਨੇ ਦੱਸਿਆ ਕਿ ਦਿਵਿਆਂਗ ਬੱਚਿਆਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੰਸਥਾ ਦੇ ਬੱਚਿਆਂ ਨੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਮੈਡਲ ਜਿੱਤੇ ਹਨ।ਸ੍ਰੀ ਰਸ਼ਪਾਲ ਸਿੰਘ ਨੇ ਮੈਡਲ ਹਾਸਲ ਕਰਨ ਵਾਲੇ ਬੱਚਿਆਂ ਨੂੰ ਮਿਲ ਕੇ ਉਹਨਾ ਦੀ ਸ਼ਲਾਘਾ ਕੀਤੀ ਤੇ ਮੁਬਾਰਕਾਂ ਦਿੱਤੀਆਂ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ।ਉਹਨਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਔਰਤਾਂ, ਬੱਚਿਆਂ, ਬਜ਼ੁਰਗਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਜਿੰਨਾਂ ਵਿੱਚ ਕੇਸਾਂ ਸਬੰਧੀ ਵਕੀਲ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ, ਕੋਰਟ ਫੀਸ ਆਦਿ ਸਭ ਤਰ੍ਹਾਂ ਦੇ ਖਰਚੇ ਸ਼ਾਮਲ ਹਨ।ਉਹਨਾਂ ਨੇ ਕਾਨੂੰਨੀ ਸੇਵਾਵਾਂ ਵਾਸਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਏ ਜਾ ਰਹੇ ਟੋਲ ਫਰੀ ਨੰ: 1968 ਪ੍ਰਤੀ ਵੀ ਜਾਗਰੂਕ ਕੀਤਾ ਗਿਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …