ਅੰਮਿ੍ਰਤਸਰ, 18 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਵੱਛਤਾ ਪਖਵਾੜੇ ਤਹਿਤ ਸਵੱਛਤਾ ਹੀ ਸੇਵਾ ਨਾਂ ਦੀ ਮੁਹਿੰਮ ਦਾ ਆਗਾਜ਼ ਕੀਤਾ।ਉਨ੍ਹਾਂ ਕਿਹਾ ਹਾਲਾਂਕਿ ਇੰਡੀਅਨ ਸਵੱਛਤਾ ਲੀਗ 2.0 ਅਤੇ ਸਫਾਈ ਮਿੱਤਰਾ ਸੁਰਕਸ਼ਾ ਸ਼ਿਵਿਰ ਯੋਜਨਾ ਤਹਿਤ ਬੀਤੀ 4 ਸਤੰਬਰ ਤੋਂ ਹੀ ਜ਼ਿਲੇ ਵਿੱਚ ਸਫਾਈ ਜਾਗਰੂਕਤਾ ਗਤੀਵਿਧੀਆਂ ਜੋਸ਼ੋ ਖਰੋਸ਼ ਨਾਲ ਜਾਰੀ ਹਨ।ਪਰ ਅੱਜ ਤੋਂ ਸਵੱਛਤਾ ਪਖਵਾੜੇ ਤਹਿਤ ਨਗਰ ਨਿਗਮ, ਹਰੇਕ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ ਦਾਇਰੇ ਵਿੱਚ ਸਕੂਲਾਂ, ਸਿਹਤ ਵਿਭਾਗ, ਪਾਵਰਕਾਮ, ਯੁਵਕ ਸੇਵਾਵਾਂ, ਜਲ ਸਪਲਾਈ ਤੇ ਸੀਵਰੇਜ, ਸਮਾਜਿਕ ਸੁਰੱਖਿਆ, ਲੇਬਰ ਤੇ ਇੰਡਸਟਰੀ ਆਦਿ ਵਿਭਾਗਾਂ ਦੇ ਸਹਿਯੋਗ ਨਾਲ ਜਾਗਰੂਕਤਾ ਸਰਗਰਮੀਆਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।ਤਲਵਾੜ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ਜਿਵੇ ਕਿ ਬੱਸ ਸਟੈਂਡ, ਸਕੂਲ, ਸਰਕਾਰੀ ਹਸਪਤਾਲਾਂ ਆਦਿ ਦੇ ਬਾਹਰ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਨਿਗਰਾਨੀ ਹੇਠ ਸਮੂਹ ਕਾਰਜ਼ ਸਾਧਕ ਅਫ਼ਸਰ ਲੋਕਾਂ ਤੱਕ ਪਹੁੰਚ ਬਣਾ ਕੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੈਗਰੀਗੇਸ਼ਨ, ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜਾ ਪ੍ਰਬੰਧਨ ਆਦਿ ਬਾਰੇ ਜਾਣਕਾਰੀ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਐਨ.ਐਸ.ਐਸ ਅਤੇ ਐਨ.ਸੀ.ਸੀ ਵਲੰਟੀਅਰਾਂ, ਕਾਲਜ ਵਿਦਿਆਰਥੀਆਂ, ਦਫ਼ਤਰੀ ਅਤੇ ਸੈਨੀਟੇਸ਼ਨ ਸਟਾਫ਼ ਦੇ ਸਹਿਯੋਗ ਨਾਲ ਸਵੱਛਤਾ ਅਭਿਆਨ ਤਹਿਤ ਚੇਤਨਾ ਰੈਲੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਵੱਛਤਾ ਅਤੇ ਸਵੱਛ ਅਭਿਆਨ ਮਿਸ਼ਨ ਤਹਿਤ ਨੁੱਕੜ ਨਾਟਕ ਵੀ ਕਰਵਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਵਰੂਣ ਕੁਮਾਰ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …