Saturday, July 27, 2024

ਝੋਨੇ ਦੀ ਪਰਾਲੀ ਸਾੜਨ ਦੀ ਬਜ਼ਾਏ ਪਰਾਲੀ ਦੀਆਂ ਗੱਠਾਂ ਬਣਵਾਈਆਂ ਜਾਣ- ਖੇਤੀਬਾੜੀ ਅਫਸਰ

ਅੰਮ੍ਰਿਤਸਰ 18 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀ ਬਜ਼ਾਏ ਪਰਾਲੀ ਦੀਆਂ ਗੱਠਾਂ ਬਣਵਾਈਆਂ ਗਈਆਂ।ਝੋਨੇ ਦੀ ਪਰਾਲੀ ਸਾੜਨ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਿੱਤਰ ਕੀੜੇ ਵੀ ਖਤਮ ਹੋ ਜਾਂਦੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ ਵੇਰਕਾ ਡਾ. ਹਰਪ੍ਰੀਤ ਸਿੰਘ ਨੇ ਪਿੰਡ ਫਤਿਹਗੜ ਸ਼ੁਕਰਚੱਕ ਵਿਖੇ ਪਰਾਲੀ ਦੀਆਂ ਗੱਠਾਂ ਬਣਾਉਣ ਸਮੇਂ ਕਹੇ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਦੀਆਂ ਵਾਤਾਵਰਣ ਨੂੰ ਸ਼ੁੱਧ ਰੱਖਣ ਦੀਆਂ ਹਦਾਇਤਾਂ ਤੇ ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ. ਹਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਅਤੇ ਹਰਗੁਰਨਾਦ ਸਿੰਘ ਏ.ਈ.ਓ ਵਲੋਂ ਪਿੰਡ ਨਬੀਪੁਰ ਦੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਵਿੱਚ ਬੇਲਰ, ਰੇਕ ਮਸ਼ੀਨ ਨਾਲ ਪਰਾਲੀ ਦੀਆਂ ਗੱਠਾਂ ਬਣਵਾਈਆਂ ਗਈਆਂ।
ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨਾ ਕਾਨੂੰਨੀ ਜ਼ੁਰਮ ਵੀ ਹੈ।ਅਜਿਹਾ ਕਰਨ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਵੀ ਸ਼ੁਰੂ ਹੋਵੇਗੀ।ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਮਹਿਕਮਾ ਬੜੀ ਸੁਹਰਿਦਤਾ ਨਾਲ ਕਿਸਾਨਾਂ ਨੂੰ ਕੈਂਪ ਲਗਾ ਕੇ ਸਕੂਲਾਂ ਵਿੱਚ ਪਰਾਲੀ ਨਾ ਸਾੜਨ ਸਬੰਧੀ ਲੇਖ ਮੁਕਾਬਲੇ, ਪੇਟਿੰਗ ਮੁਕਾਬਲੇ ਕਰਵਾ ਕੇ ਵਾਲ ਪੇਟਿੰਗ ਆਦਿ ਨਾਲ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਪਰਾਲੀ ਦੀਆਂ ਗੱਠਾਂ ਇੰਡਸਟਰੀ ਵਰਤੋਂ ਵਿੱਚ ਆਉਂਦੀਆਂ ਹਨ।ਜਿਸ ਨਾਲ ਕਿਸਾਨਾਂ ਨੂੰ ਆਰਥਿਕ ਫਾਇਦਾ ਵੀ ਹੁੰਦਾ ਹੈ।ਅੱਜ ਫਤਿਹਗੜ ਸ਼ੁਕਰਚੱਕ, ਖਾਨਕੋਟ, ਨਬੀਪੁਰ ਓਠੀਆਂ ਆਦਿ ਪਿੰਡ ਵਿੱਚ ਬੇਲਰ ਨਾਲ ਗੱਠਾਂ ਬਣਵਾਈਆਂ ਜਾ ਰਹੀਆਂ ਹਨ।
ਕਿਸਾਨ ਜਸਵਿੰਦਰ ਸਿੰਘ ਨਬੀਪੁਰ ਅਤੇ ਹੋਰਨਾਂ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀਆਂ ਗੱਠਾਂ ਬਣਾਉਣ ‘ਤੇ ਲਗਭਗ 3000 ਤੋਂ 3500 ਰੁਪਏ ਪ੍ਰਤੀ ਏਕੜ ਦਾ ਖਰਚਾ ਆਉਂਦਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਨੂੰ ਮਾਲੀ ਮਦਦ ਦੇਣ ਲਈ ਸੋਚਣਾ ਚਾਹੀਦਾ ਹੈ।
ਮੌਕੇ ਤੇ ਡਾ. ਗੁਰਜੋਤ ਸਿੰਘ ਏ.ਡੀ.ਓ ਹਰਗੁਰਨਾਦ ਸਿੰਘ ਏ.ਈ.ਓ ਗੁਰਦੇਵ ਸਿੰਘ ਏ.ਐਸ.ਆਈ ਜਸਵਿੰਦਰ ਸਿੰਘ ਨਬੀਪੁਰ, ਅਮਨਪ੍ਰੀਤ ਸਿੰਘ ਨਬੀਪੁਰ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਮਰਪ੍ਰੀਤ ਸਿੰਘ, ਜਗਨਦੀਪ ਸਿੰਘ ਅਤੇ ਸੁਖਦੇਵ ਸਿੰਘ ਫਤਿਹਗੜ ਸ਼ੁਕਰਚੱਕ ਆਦਿ ਕਿਸਾਨ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …