Saturday, June 14, 2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਯੁਵਕ ਮੇਲੇ 01 ਅਕਤੂਬਰ ਤੋਂ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 01 ਅਕਤੂਬਰ 2023 ਤੋਂ ਅੰਤਰ-ਕਾਲਜ ਸਭਿਆਚਾਰਕ ਮੁਕਾਬਲੇ `ਯੁਵਕ ਮੇਲੇ` ਆਰੰਭ ਹੋਣ ਜਾ ਰਹੇ ਹਨ। ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ਕੈਂਪਸਾਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ।ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਇਹ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ, ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿਚ ਵੀ ਆਯੋਜਿਤ ਕੀਤੇ ਜਾਣਗੇ।
ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ ਜ਼ਿਲਿਆਂ ਦੇ ਕਾਲਜਾਂ ਦਾ ਬੀ ਜ਼ੋਨ ਜ਼ੋਨਲ ਯੁਵਕ ਮੇਲਾ 01 ਤੋਂ 03 ਅਕਤੂਬਰ 2023 ਤੱਕ ਕਰਵਾਇਆ ਜਾ ਰਿਹਾ ਹੈ।ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟਸ ਇੰਸਟੀਚਿਊਟਾਂ ਦਾ ਯੁਵਕ ਮੇਲਾ 05 ਤੋਂ 08 ਅਕਤੂਬਰ ਅਤੇ ਐਜੂਕੇਸ਼ਨ ਕਾਲਜਾਂ ਦਾ ਯੁਵਕ ਮੇਲਾ 09 ਤੋਂ 11 ਅਕਤੂਬਰ ਅਤੇ ਕਪੂਰਥਲਾ ਨਵਾਂ ਸ਼ਹਿਰ ਜ਼ਿਲ਼ਿਆਂ ਦੇ ਕਾਲਜਾਂ ਦਾ ਡੀ ਜ਼ੋਨ ਜ਼ੋਨਲ ਯੁਵਕ ਮੇਲਾ 13 ਤੋਂ 16 ਅਕਤੂਬਰ ਤੱਕ ਕਰਵਾਇਆ ਜਾਵੇਗਾ।ਜਲੰਧਰ ਜ਼ਿਲੇ ਦੇ ਕਾਲਜਾਂ ਦਾ ਸੀ ਜ਼ੋਨ ਯੁਵਕ ਮੇਲਾ 18 ਤੋਂ 21 ਅਕਤੂਬਰ ਅਤੇ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦਾ ਏ ਜ਼ੋਨ ਯੁਵਕ ਮੇਲਾ 25 ਤੋਂ 28 ਅਕਤੂਬਰ ਤਕ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇੰਟਰ-ਕਾਲਜ ਫਾਈਨਲ ਯੁਵਕ ਮੇਲਾ 03 ਤੋਂ 06 ਨਵੰਬਰ 2023 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਵੱਖ ਵੱਖ ਸਟੇਜਾਂ `ਤੇ ਕਰਵਾਇਆ ਜਾ ਰਿਹਾ ਹੈ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …