ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ, ਪ੍ਰੋ: ਨਰਿੰਦਰ ਸਿੰਘ ਐਡੀਸ਼ਨਲ ਜ਼ੋਨਲ ਸਕੱਤਰ ਅਕਾਦਮਿਕ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ ਦੀ ਦੇਖ-ਰੇਖ ਹੇਠ ਅਤੇ ਕਲੋਨੀ ਨਿਵਾਸੀ ਡਾਕਟਰ ਬੂਟਾ ਸਿੰਘ ਰੋਮਾਣਾ, ਗੁਰਪ੍ਰੀਤ ਸਿੰਘ ਦੇ ਸੁਚੱਜੇ ਪ੍ਰਬੰਧ ਅਧੀਨ ਹੋਏ ਇਸ ਸਮਾਗਮ ਦੀ ਆਰੰਭਤਾ ਜਸਵੀਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਉਪਰੰਤ ਭਾਈ ਨਿਹਾਲ ਸਿੰਘ ਮੰਗਵਾਲ ਨੇ ਗੁਰਬਾਣੀ ਵਿਆਕਰਣ ਦੀ ਰੌਸ਼ਨੀ ਵਿੱਚ ਗੁਰਬਾਣੀ ਦੇ ਸ਼ੁੁੱਧ ਉਚਾਰਨ ਸਬੰਧੀ ਵਿਚਾਰਾਂ ਦੀ ਸਾਂਝ ਕਰਦਿਆਂ ਸੰਗਤਾਂ ਨੂੰ ਗਿਆਨ ਭਰਪੂਰ ਜਾਣਕਾਰੀ ਦਿੱਤੀ। ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਤੇ ਅਰਵਿੰਦ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਅਤੇ ਵਿਆਖਿਆ ਕੀਤੀ।
ਮਹਿੰਦਰ ਸਿੰਘ ਸ਼ੇਰੋਂ ਚੇਅਰਮੈਨ ਪਨਸੀਡ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਡਾਕਟਰ ਬੂਟਾ ਸਿੰਘ ਰੋਮਾਣਾ ਵਲੋਂ ਖੇਤੀਬਾੜੀ ਵਿਭਾਗ ਵਿਚੋਂ ਸੇਵਾ ਮੁਕਤੀ ਹੋਣ ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਸਿਹਤ ਤੰਦਰੁਸਤੀ ਦੀ ਕਾਮਨਾ ਕੀਤੀ।ਸਮਾਗਮ ਲਈ ਗੁਲਜ਼ਾਰ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਕੌਰ, ਅਮਨਦੀਪ ਕੌਰ, ਰੇਖਾ ਕਾਲੜਾ, ਜਸਬੀਰ ਕੌਰ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।ਸਮਾਗਮ ਦੇ ਪ੍ਰਬੰਧਕਾਂ ਨੂੰ ਸਟੱਡੀ ਸਰਕਲ ਵਲੋਂ ਗੁਰਮੇਲ ਸਿੰਘ ਵਿੱਤ ਸਕੱਤਰ, ਗੁਰਨਾਮ ਸਿੰਘ, ਲਾਭ ਸਿੰਘ ਅਤੇ ਜ਼ੋਨਲ ਸੇਵਾਦਾਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਪ੍ਰੋ: ਨਰਿੰਦਰ ਸਿੰਘ ਨੇ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਵਿੱਚ ਚੱਲ ਰਹੇ ਸੇਵਾ ਕਾਰਜ਼ਾਂ ਬਾਰੇ ਦੱਸਿਆ ਅਤੇ ਸਮਾਗਮ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਗ੍ਰਾਮ ਪੰਚਾਇਤ ਅਫ਼ਸਰ ਕਲੋਨੀ ਦੇ ਸੁਰਿੰਦਰ ਸਿੰਘ ਭਿੰਡਰ, ਗੋਪਾਲ ਸਿੰਘ ਖੋਖਰ, ਇਕਬਾਲ ਸਿੰਘ, ਰਾਮ ਸਿੰਘ, ਖੁਸ਼ਵੰਤ ਕੌਰ, ਅੰਮ੍ਰਿਤਪ੍ਰੀਤ ਕੌਰ, ਰੁਪਿੰਦਰ ਕੌਰ, ਸਿਮੀ ਆਦਿ ਸਮੇਤ ਕਲੋਨੀ ਨਿਵਾਸੀਆਂ ਨੇ ਸਟੱਡੀ ਸਰਕਲ ਵਲੋਂ ਕੀਤੇ ਇਸ ਸਮਾਗਮ ਦੀ ਸ਼ਲਾਘਾ ਕੀਤੀ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …