Friday, June 21, 2024

ਸ਼੍ਰੋਮਣੀ ਕਮੇਟੀ 2 ਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਮੌਜੂਦਾ ਸਮੱਸਿਆਵਾਂ ਅਤੇ ਸੰਭਾਵੀ ਹੱਲ ਦੇ ਵਿਸ਼ੇ ਤਹਿਤ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ।ਇਹ ਕਾਨਫ਼ਰੰਸ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਆ ਆਡੋਟੋਰੀਅਮ ਵਿਚ 2 ਅਤੇ 3 ਅਕਤੂਬਰ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਕਾਨਫ਼ਰੰਸ ਦੀ ਰੂਪ ਰੇਖਾ ਸਬੰਧੀ ਸਾਰਣੀ ਜਾਰੀ ਕਰਦਿਆਂ ਇਸ ਦੇ ਬੇਹਤਰ ਪ੍ਰਭਾਵ ਦੀ ਆਸ ਪ੍ਰਗਟਾਈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਪੰਜਾਬ ਦੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਆਈਆਂ ਸਮੱਸਿਆਵਾਂ ਪ੍ਰਤੀ ਚਿੰਤਤ ਹੁੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਡੀ ਗਿਣਤੀ ਵਿਚ ਉਚੇਰੀ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਵਿਦਿਅਕ ਸੰਸਥਾਵਾਂ ਰਾਹੀਂ ਅਹਿਮ ਜ਼ੁੰਮੇਵਾਰੀ ਨਿਭਾਅ ਰਹੀ ਹੈ ਅਤੇ ਨੌਜੁਆਨੀ ਦੇ ਚੰਗੇ ਭਵਿੱਖ ਲਈ ਹੋਰ ਬੇਹਤਰ ਦਿਸ਼ਾ ਵਾਸਤੇ ਕਾਰਜਸ਼ੀਲ ਵੀ ਹੈ।ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ ਅੰਦਰ ਪੰਜਾਬ ਦੀਆਂ ਸਾਰੀਆਂ ਉਚੇਰੀ ਸਿੱਖਿਆ ਨਾਲ ਸਬੰਧਤ ਸੰਸਥਾਵਾਂ ਨੂੰ ਇਸ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਹਰ ਪੱਧਰ ’ਤੇ ਸੰਪਰਕ ਪਹੁੰਚ ਅਪਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਇਸ ਦਿਸ਼ਾ ਵਿਚ ਅਗਲੇ ਸਮਿਆਂ ਦੌਰਾਨ ਵੀ ਕਾਰਜ਼ ਜਾਰੀ ਰੱਖੇ ਜਾਣਗੇ।
ਕਾਨਫ਼ਰੰਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਚ ਉੱਚ ਕੋਟੀ ਦੇ ਸਿੱਖਿਆ ਸ਼ਾਸਤਰੀ ਆਪਣੇ ਵਿਚਾਰ ਪੇਸ਼ ਕਰਨਗੇ।ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਹੋ ਰਹੀ ਕਾਨਫ਼ਰੰਸ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਭਾਸ਼ਣ ਦੇਣਗੇ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਸਵਾਗਤੀ ਸ਼ਬਦ ਕਹਿਣਗੇ।ਵਿਚਾਰ ਚਰਚਾ ਵਿਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵੀ.ਸੀ ਡਾ. ਅਰਵਿੰਦ, ਡਾ. ਜਸਪਾਲ ਸਿੰਘ, ਡਾ. ਰੇਨੂ ਵਿਜ, ਡਾ. ਪ੍ਰਿਤਪਾਲ ਸਿੰਘ, ਡਾ. ਜੈ ਰੂਪ ਸਿੰਘ, ਡਾ. ਗੁਰਮੋਹਨ ਸਿੰਘ ਵਾਲੀਆ, ਕਾਹਨ ਸਿੰਘ ਪੰਨੂ, ਸਤਨਾਮ ਸਿੰਘ ਮਾਣਕ, ਡਾ. ਵਰਿੰਦਰਪਾਲ ਸਿੰਘ, ਐਚ.ਐਸ ਚੀਮਾ, ਡਾ. ਜੋਗਾ ਸਿੰਘ, ਡਾ. ਖੁਸ਼ਵਿੰਦਰ ਕੁਮਾਰ, ਡਾ. ਕੰਵਲਜੀਤ ਸਿੰਘ, ਡਾ. ਸਿਕੰਦਰ ਸਿੰਘ, ਉਪਕਾਰ ਸਿੰਘ ਅਹੂਜਾ, ਹਰਮੀਤ ਸਿੰਘ ਵਿਦਿਆਰਥੀ, ਡਾ. ਮਦਨਜੀਤ ਕੌਰ ਸਹੋਤਾ ਆਦਿ ਸ਼ਾਮਲ ਹੋਣਗੇ।
ਵਿਦਿਅਕ ਕਾਨਫ਼ਰੰਸ ਦੀ ਸਾਰਣੀ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ਼ੇਰ ਸਿੰਘ ਮੰਡਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਨਾਮ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਕੁਲਵਿੰਦਰ ਸਿੰਘ, ਡਾ. ਫੁਲਵਿੰਦਰਪਾਲ ਸਿੰਘ, ਡਾ. ਗਗਨਦੀਪ ਸਿੰਘ, ਪ੍ਰਿੰਸੀਪਲ ਗੁਰਜੀਤ ਸਿੰਘ ਆਦਿ ਮੌਜ਼ੂਦ ਸਨ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …