Friday, November 22, 2024

ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁੱਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਮੌਜ਼ੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ।ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉਚ ਅਦਾਲਤ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …