ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਿਤ ਤਲਵਾੜ ਨੇ ਜ਼ਾਬਤਾ ਫੌਜਦਾਰੀ ਸੰਘਤਾ
1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਾ ਹਾਂ।
ਉਨਾ ਨੇ ਕਿਹਾ ਝੋਨੇ ਦੀ ਕਟਾਈ ਜਿਆਦਾਤਰ ਪੰਬਾਈਨ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਅਤੇ ਝੋਨ ਦੀ ਪਰਾਲੀ ਨੂੰ ਪੈਲੀ ਵਿੱਚ ਛੱਡ ਦਿੱਤਾ ਜਾਂਦਾ ਹੈ।ਬਾਅਦ ਵਿੱਚ ਪਰਾਲੀ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ।ਕਈ ਵਾਰ ਝੋਨੇ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫਸਲਾਂ, ਘਰਾਂ, ਦਰਖਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੜਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ।ਇਸ ਤੋਂ ਇਲਾਵਾ ਧਰਤੀ ਵਿੱਚਲੇ ਕਈ ਤੱਤ ਵੀ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ‘ਤੇ ਵੀ ਅਸਰ ਪੈਂਦਾ ਹੈ।ਸਿੱਟੇ ਵਜੋਂ ਜਨ ਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ।ਇਸ ਲਈ ਇਸ ਸਥਿਤੀ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਣ ਤੋਂ ਰੋਕਣ ਦੀ ਅਤਿਅੰਤ ਜਰੂਰੀ ਹੈ ਆਮ ਲੋਕਾਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣੀ ਜਰੂਰੀ ਬਣਦੀ ਹੈ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 14 ਨਵੰਬਰ 2023 ਤੱਕ ਲਾਗੂ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media