Sunday, December 3, 2023

ਸਰਕਾਰੀ ਮੁਲਾਜ਼ਮ ਆਪਣੇ ਖੇਤ ‘ਚ ਲੱਗੀ ਪਰਾਲੀ ਦੀ ਅੱਗ ਲਈ ਹੋਵੇਗਾ ਜਿੰਮੇਵਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ਕੀਤੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਆ ਰਹੇ ਝੋਨੇ ਦੇ ਸੀਜ਼ਨ ਦੌਰਾਨ ਜੇਕਰ ਕਿਸੇ ਵੀ ਪੰਜਾਬ ਸਰਕਾਰ, ਬੋਰਡ, ਕਾਰਪੋਰੇਸ਼ਨ, ਆਟੋਨੋਮਸ ਬਾਡੀ ਵਿੱਚ ਕੰਮ ਕਰਦੇ ਸਰਕਾਰੀ ਮੁਲਾਜ਼ਮ ਦੇ ਖੇਤ ਵਿੱਚ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਜਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਵਲੋਂ ਆਪਣੀ ਜ਼ਮੀਨ ਠੇਕੇ ‘ਤੇ ਦਿੱਤੀ ਗਈ ਹੈ ਤਾਂ ਵੀ ਇਹ ਉਸ ਦੀ ਜਿੰਮੇਵਾਰੀ ਹੋਵੇਗੀ ਕਿ ਕਾਸ਼ਤਕਾਰਾਂ ਪਰਾਲੀ ਨੂੰ ਅੱਗ ਨਾ ਲਗਾਵੇ।

Check Also

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …