Saturday, July 27, 2024

ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਹਿੱਤ ਪ੍ਰਚਾਰ ਵੈਨਾਂ ਰਵਾਨਾ-ਡੀ.ਸੀ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਰਈਆ ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮਿ੍ਰਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ।ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ।ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜ਼ਾਈ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਅੰਮਿ੍ਰਤਸਰ (ਜ) ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ 828 ਨਵੀਆਂ ਖੇਤੀ ਮਸ਼ੀਨਾਂ ਸਬਸਿਡੀ ਤੇ ਖਰੀਦਣ ਲਈ ਕਿਸਾਨਾਂ, ਗ੍ਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।
ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਜੇਕਰ ਕੋਈ ਕਿਸਾਨ ਫੇਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਪ੍ਰਸ਼ਾਸ਼ਨ ਵਲੋਂ ਉਸਨੂੰ 2 ਏਕੜ ਤੱਕ ਅੱਗ ਦੀ ਘਟਨਾਾਂ ‘ਤੇ 2500/- ਰੁ:, 2-5 ਏਕੜ ਤੱਕ 5000/- ਰੁ: ਅਤੇ 5 ਏਕੜ ਤੋਂ ਵੱਧ 15000/- ਰੁ: ਵਾਤਾਵਰਣ ਮੁਆਵਜ਼ੇ ਵਜੋਂ ਵਸੂਲੀ ਕੀਤੀ ਜਾਵੇਗੀ।
ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਦੇਵ ਸਿੰਘ, ਖੇਤੀਬਾੜੀ ਅਫਸਰ ਤਜਿੰਦਰ ਸਿੰਘ, ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਗੁਰਮੀਤ ਸਿੰਘ ਤੇ ਜਗਦੀਪ ਕੌਰ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …