Monday, June 16, 2025
Breaking News

ਪੇਸ਼ਾਵਰ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਅਰਦਾਸ ਸਮਾਗਮ

PPN2212201413

ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਖੇ ਮਾਰੇ ਗਏ ਬੇਦੋਸ਼ੇ 132 ਬੱਚਿਆਂ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਮਾਰੇ ਗਏ ਬੱਚਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਇਸ ਹਮਲੇ ਨੂੰ ਕਾਇਰਾਨਾ ਅਤੇ ਵਹਿਸ਼ੀਆਨਾ ਹਮਲਾ ਕਰਾਰ ਦਿੱਤਾ।
ਜੀ.ਕੇ ਨੇ ਸਮੂਹ ਮਨੁੱਖੀ ਅਧਿਕਾਰਾਂ ਦੇ ਸਮਰਥਕਾਂ ਨੂੰ ਅਜਿਹੇ ਹਮਲਿਆਂ ਦੇ ਖਿਲਾਫ ਖੁੱਲ ਕੇ ਬੋਲਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਅਤੇ ਸਿਆਸਤ ਤੋਂ ਉਪਰ ਉਠ ਕੇ ਸਰਹੱਦ ਪਾਰ ਹੋਏ ਇਸ ਹਮਲੇ ਦੀ ਨਿਖੇਦੀ ਕਰਨੀ ਚਾਹਿਦੀ ਹੈ। ਸਿਰਸਾ ਨੇ ਅਰਦਾਸ ਸਮਾਗਮ ਵਿੱਚ ਹਿੱਸਾ ਲੈ ਰਹੀਆਂ ਸੰਗਤਾਂ ਨੂੰ ਐਸੀ ਹਮਲਾਵਰ ਫਾਸੀਵਾਦੀ ਸ਼ਕਤੀਆਂ ਦੇ ਖਿਲਾਫ ਆਪਣੇ ਬੱਚਿਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕੀਤੀ।ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਇਸ ਹਮਲੇ ਨੂੰ ਵਿਦਿਆ ਦੇ ਸੋਮੇ ਉਤੇ ਹਮਲਾ ਕਰਾਰ ਦਿੱਤਾ।ਉਨ੍ਹਾਂ ਸਵਾਲ ਕੀਤਾ ਕਿ ਕਿਹੜਾ ਧਰਮ ਬੱਚਿਆਂ ਤੇ ਹਮਲਾ ਕਰਨ ਦੀ ਸਿੱਖਿਆ ਦਿੰਦਾ ਹੈ?
ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਨੇ ਇਸ ਹਮਲੇ ਦੇ ਦੋਸ਼ੀ ਕਾਤਿਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਪਾਕਿਸਤਾਨ ਸਰਕਾਰ ਨੂੰ ਜੰਗੀ ਪੱਧਰ ਤੇ ਕਾਰਜ ਕਰਨ ਦੀ ਸਲਾਹ ਵੀ ਦਿੱਤੀ। ਹੈਡ ਗ੍ਰੰਥੀ ਭਾਈ ਹਰਨਾਮ ਸਿੰਘ ਵੱਲੋਂ ਬੇਦੋਸ਼ੇ ਬੱਚਿਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਸਤਨਾਮ ਸਿੰਘ, ਭਾਈ ਅਰੂਣ ਪਾਲ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵੀ ਗੁਰਮਤਿ ਦੇ ਅਧਾਰ ਤੇ ਬੱਚਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply