Thursday, December 26, 2024

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ।ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੀਆਂ ਛੇ ਪਉੜੀਆਂ ਦੇ ਜਾਪ ਉਪਰੰਤ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਪ੍ਰਿੰ: ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤ-ਜੋਤਿ ਗੁਰੂ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈਣ, ਚੰਗੇ ਆਚਰਣ ਨਿਰਮਾਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ …