Saturday, July 27, 2024

ਖਾਲਸਾ ਕਾਲਜ ਫ਼ਾਰਮੇਸੀ ਨੇ ‘ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਟੈਕਨਾਲੋਜੀ ਵਲੋਂ ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਗਵਾਈ ਹੇਠ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਧਾਰਣ ਅਤੇ ਹਾਦਸਿਆਂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਦੌਰਾਨ ਡਾ. ਧਵਨ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਟ੍ਰੈਫਿਕ ਦੇ ਨਿਯਮਾਂ ਪ੍ਰਤੀ ਦੱਸਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡ੍ਰਿੰਕ ਐਂਡ ਡਰਾਈਵ ਨਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਗੱਡੀ ਦੇ ਕਾਗਜ਼ਾਤ ਅਤੇ ਫਸਟ ਏਡ ਕਿਟ ਆਪਣੇ ਕੋਲ ਰੱਖਣ ਲਈ ਕਿਹਾ।ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।
ਟ੍ਰੈਫ਼ਿਕ ਅਧਿਕਾਰੀਆਂ ਵਲੋਂ ਕਾਲਜ ਵਿਦਿਆਰਥੀਆਂ ਨੂੰ ਨਿੱਜੀ ਬਚਾਉ ਸਬੰਧੀ ਕੁੱਝ ਤਕਨੀਕਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।ਵਿਦਿਆਰਥੀਆਂ ਵਲੋਂ ਹੱਥਾਂ ’ਚ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ ਪੋਸਟਰ ਫੜ੍ਹ ਕੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਜਾਗ੍ਰਿਤ ਵੀ ਕੀਤਾ ਗਿਆ।ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …