Thursday, December 26, 2024

ਖ਼ਾਲਸਾ ਕਾਲਜ ਵੂਮੈਨ ਵਿਖੇ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ।ਪ੍ਰੋਗਰਾਮ ਦੌਰਾਨ ਚੋਪਾਲ ਸੰਸਥਾ ਦੁਆਰਾ ਨੁੱਕੜ ਨਾਟਕ ਖੇਡਿਆ ਗਿਆ।ਇਸ ਨਾਟਕ ’ਚ ਟੀਮ ਨੇ ਪੰਜਾਬੀ ਭਾਸ਼ਾ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਚੋਪਾਲ ਐਪ ਦੁਆਰਾ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ ਨੇ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਪ੍ਰਤੀ ਪ੍ਰਤੀਬੱਧਤਾ ਨੂੰ ਯਕੀਨੀ ਬਣਾਇਆ ਗਿਆ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …