Friday, July 26, 2024

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ ਬੰਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਦਿੱਤੀ ਟ੍ਰੇਨਿੰਗ -ਸ਼ੈਸ਼ਨ ਜੱਜ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) -ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਜੇਲ ਵਿਚ ਬੰਦ ਬੰਦੀਆਂ ਨੂੰ ਵੱਖ-ਵੱੱਖ ਕਿੱਤਿਆਂ ਦੀ ਟ੍ਰੇਨਿੰਗ ਦੇਣ ਵਾਸਤੇ ਕੈਂਪ ਲਗਾਇਆ ਗਿਆ।ਸ਼੍ਰੀ ਰਸ਼ਪਾਲ ਸਿੰਘ ਚੀਫ ਜੁਡੀਸ਼ਿਅਲ ਮੇਜਿਸਟ੍ਰੇਟ ਅੰਮ੍ਰਿਤਸਰ ਨੇ ਦੱਸਿਆ ਕਿ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜੀ ਦੀਆਂ ਹਦਾਇਤਾਂ ਅਨੁਸਾਰ ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਦੇ ਤਹਿਤ ਖੇਤੀਬਾੜੀ, ਟੇਲਰਿੰਗ/ ਫੈਬਰੀਕੇਸ਼ਨ ਆਫ ਗਾਰਮੈਂਟਸ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਬੰਦੀਆਂ ਲਈ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ, ਤਾਂ ਜੋ ਬੰਦੀ ਰਿਹਾਈ ਤੋਂ ਬਾਅਦ ਕਿਸੇ ਕਿੱਤੇ ਵਿੱਚ ਰੁੱਝ ਸਕਣ ਅਤੇ ਆਪਣੇ ਪਰਿਵਾਰ ਵਾਸਤੇ ਜੀਵਕਾ ਕਮਾ ਸਕਣ ਅਤੇ ਭਵਿੱਖ ਵਿੱਚ ਉਹ ਕਿਸੇ ਅਪਰਾਧ ਵਿੱਚ ਨਾ ਜਾ ਸਕਣ।ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਜੇਲ ਦੇ ਅਧਿਕਾਰੀ ਵੀ ਮੌਜ਼ੂਦ ਸਨ।
ਸ਼੍ਰੀਮਤੀ ਸ਼ਲਿੰਦਰ ਕੌਰ ਟਰੇਨਰ ਨੇ ਲੇਡੀਜ਼ ਬੈਰਿਕ ਵਿੱਚ 40 ਔਰਤਾਂ ਨੂੰ ਟੇਲਰਿੰਗ ਸਬੰਧੀ ਟ੍ਰੇਨਿੰਗ ਦਿੱਤੀ।ਇਸ ਤੋਂ ਇਲਾਵਾ ਜਸਵਿੰਦਰ ਸਿੰਘ, ਐਗਰੀਕਲਚਰ ਇੰਨਫਰਮੇਸ਼ਨ ਅਫਸਰ, ਫਾਰਮਰ ਟਰੇਨਿੰਗ ਸੈਂਟਰ, ਖਾਲਸਾ ਕਾਲਜ, ਅੰਮਿ੍ਰਤਸਰ ਅਤੇ ਅਜੈ ਕੁਮਾਰ, ਅਸੀਸਟੈਂਟ ਪ੍ਰੋਫੈਸਰ, ਕਿਸਾਨ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਜੇਲ ਵਿੱਚ ਜੈਂਟਸ ਬੈਰਿਕ ਵਿੱਚ ਬੇਕਰੀ ਅਤੇ ਐਗਰੀਕਲਚਰ ਬਾਰੇ ਟ੍ਰੇਨਿੰਗ ਦਿੱਤੀ ਗਈ।

 

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …