Friday, May 24, 2024

ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਤਰਨ ਤਾਰਨ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਿਸੇ ਵੀ ਕਿਸਮ ਦੀ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੈਂਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ।ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈਂਟ, ਢਾਬੇ ਵਾਲਾ, ਲਾਇਸੈਂਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸ ਦੇ ਖਿਲ਼ਾਫ ਫੂਡ ਐਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਹਲਵਾਈ ਭਾਈਚਾਰੇ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਿਠਆਈ ਵਿੱਚ ਬਨਾਵਟੀ ਰੰਗ ਨਾ ਵਰਤੇ ਜਾਣ।ਸਿਰਫ ਅਤੇ ਸਿਰਫ ਐਫ.ਐਸ.ਐਸ.ਏ ਆਈ ਵੱਲੋਂ ਮਨਜ਼ੂਰਸ਼ੁਦਾ ਰੰਗਾਂ ਦਾ ਹੀ ਇਸਤੇਮਾਲ ਕੀਤਾ ਜਾਵੇ।ਜਿੰਨੇ ਵੀ ਪੁਰਾਣੇ ਫੂਡ ਸੈਂਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਮੋਜੂਦ ਸਾਰੇ ਐੱਫ.ਬੀ.ਓ.ਜ਼ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੋਇਆ ਮਿਠਾਈਆਂ ਦੀ ਤਾਦਾਦ ਵਧਣ ਤੇ ਮਿਠਾਈਆਂ ਦਾ ਮਿਆਰ ਅਤੇ ਗੁਣਵੱਤਾ ਬਰਕਰਾਰ ਰਹਿਣਾ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਨੂੰ ਵੀ ਲਾਇਸੈਂਸ ਤੋਂ ਬਿਨਾਂ ਵਿਕਰੀ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਲਦੀ ਇਕ ਵਟਸ ਐਪ ਨੰਬਰ ਜਾਰੀ ਕੀਤਾ ਜਾਵੇਗਾ।ਜਿਸ ‘ਤੇ ਮਿਲਾਵਟਖੋਰੀ ਬਾਰੇ ਸ਼ਿਕਾਇਤ ਕੀਤੀ ਜਾਂ ਸਕੇਗੀ।
ਇਸ ਅਵਸਰ ‘ਤੇ ਹਲਵਾਈ ਯੂਨੀਅਨ ਦੇ ਪ੍ਰਧਾਨਾਂ ਨੇ ਪ੍ਰਸ਼ਾਸ਼ਨ ਨੂੰ ਯਕੀਨ ਦਿਵਾਇਆ ਕਿ ਹਲਵਾਈ ਭਾਈਚਾਰੇ ਵਲੋਂ ਮਿਠਾਈਆਂ ਦੀ ਗੁਣਵਤਾ ਦਾ ਪੂਰਾ ਪੂਰਾ ਧਿਆਨ ਰੱਖਿਆ ਜਾਵੇਗਾ।

 

Check Also

ਜੈਵਿਕ ਵਿਭਿੰਨਤਾ ਦੀ ਸੰਭਾਲ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਸੰਗਰੂਰ, 24 ਮਈ (ਜਗਸੀਰ ਸਿੰਘ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ …