ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ
ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦਾ ਉਦਘਾਟਨ ਡੀਨ ਅਕਾਦਮਿਕ ਡਾ. ਤਮਿੰਦਰ ਸਿੰਘ ਭਾਟੀਆ ਵਲੋਂ ਕੀਤਾ ਗਿਆ।ਵਿਦਿਆਰਥੀਆਂ ਨੇ ਵਿਭਾਗ ਵਲੋਂ ਕਰਵਾਏ ‘ਫਿਜ਼ੀਓਥੈਰੇਪੀ ਰੰਗੋਲੀ’, ‘ਫਲਾਇਅਰ ਮੇਕਿੰਗ’, ‘ਕੁਇਜ਼’ ਅਤੇ ‘ਸਕਿੱਟ’ ਆਦਿ ਵੱਖ-ਵੱਖ ਮੁਕਾਬਲਿਆਂ ’ਚ ਵੱਧ ਚੜ੍ਹ ਕੇ ਹਿੱਸਾ ਲਿਆ।
ਡਾ. ਭਾਟੀਆ ਨੇ ਵਿਦਿਆਰਥੀਆਂ ਦੁਆਰਾ ਸਿਰਜਣਾਤਮਕ ਕਲਾ ਰਾਹੀਂ ਵੱਖ-ਵੱਖ ਮੈਡੀਕਲ ਅਤੇ ਸਿਹਤ ਮੁੱਦਿਆਂ ਨੂੰ ਦਰਸਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਤੋਂ ਇਲਾਵਾ ਵਿਭਾਗ ਦੇ ਅਧਿਆਪਕਾਂ ਨੇ ‘ਗਠੀਆ ਜਾਗਰੂਕਤਾ ਤੇ ਇਲਾਜ਼’ ਅਤੇ ‘ਫਿਜ਼ੀਓਥੈਰੇਪੀ ਦਾ ਦਾਇਰਾ’ ਵਿਸ਼ੇ ’ਤੇ ਭਾਸ਼ਣ ਦਿੱਤੇ।
ਵਿਭਾਗ ਮੁਖੀ ਡਾ. ਮਨੂ ਵਿਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਉਕਤ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਫਿਜ਼ੀਓਥੈਰੇਪੀ ਦੇ ਮੌਜ਼ੂਦਾ ਹਾਲਾਤ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।ਡਾ. ਭਾਟੀਆ ਨੇ ਜ਼ੂਆਲੋਜੀ ਵਿਭਾਗ ਮੁਖੀ ਡਾ. ਜਸਜੀਤ ਕੌਰ ਰੰਧਾਵਾ ਅਤੇ ਡਾ. ਵਿਸ਼ਿਸ਼ਟ ਨਾਲ ਮਿਲ ਕੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਡਾ. ਅਮਨ ਨਵਨੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਅਮਨਪ੍ਰੀਤ ਕੌਰ, ਡਾ. ਬਲਜੀਤ ਕੌਰ, ਡਾ. ਵਰਿੰਦਰ ਕੌਰ, ਡਾ. ਚਿਤਵਨਜੀਤ ਕੌਰ, ਡਾ. ਕੁਲਵੰਤ ਕੌਰ, ਡਾ. ਜੋਬਨਦੀਪ ਸਿੰਘ, ਡਾ. ਅਰਪਨਦੀਪ ਕੌਰ ਆਦਿ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media