ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ
ਨਸ਼ਿਆਂ ਦੀ ਖ਼ਤਰਨਾਕ ਆਦਤ ਤੋਂ ਬਚਣ ਅਤੇ ਸ਼ਹਿਰਾਂ ’ਚ ਵੱਧ ਰਹੀਆਂ ਆਵਾਜਾਈ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸੈਮੀਨਾਰ ਵਿੱਚ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ (ਏ.ਡੀ.ਸੀ.ਪੀ) ਅਤੇ ਵਰਿੰਦਰ ਸਿੰਘ ਖੋਸਾ (ਏ.ਸੀ.ਪੀ) ਨੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਰਤਮਾਨ ਸਮੇਂ ’ਚ ਹਾਦਸਿਆਂ ਦੇ ਤੱਥਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਦੇਸ਼-ਵਿਦੇਸ਼, ਹਰ ਪਾਸੇ ਸੜਕ ਹਾਦਸੇ ਅਜਕਲ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਸਿਰਫ਼ ਤੇ ਸਿਰਫ਼ ਲਾਪ੍ਰਵਾਹੀ ਹੀ ਹੁੰਦੀ ਹੈ।ਕਿਹਾ ਕਿ ਵਿਦਿਆਰਥੀ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਸੁਚੇਤ ਕਰਨ।ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਗੁਰੇਜ਼ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ।
ਪ੍ਰਿੰਸੀਪਲ ਸ੍ਰੀਮਤੀ ਗਿਲ ਨੇ ਮਹਿਮਾਨਾਂ ਦੇ ਸੁਝਾਵਾਂ ਨੂੰ ਅਮਲ ’ਚ ਲਿਆਉਣ ਅਤੇ ਬਿਨ੍ਹਾਂ ਲਾਇਸੈਂਸ ਅਤੇ ਹੈਲਮਟ ਤੋਂ ਵਾਹਨ ਨਾ ਚਲਾਉਣ ਦੀ ਵਿਦਿਆਰਥੀਆਂ ਨੂੰ ਅਪੀਲ ਕੀਤੀ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media