Sunday, October 6, 2024

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਣੇ ਨਵੇਂ ਸ਼ੈਡ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਚਰਨ ਗੰਗਾ ਤੱਕ ਤਿਆਰ ਕੀਤੇ ਗਏ ਨਵੇਂ ਸ਼ੈਡ ਦਾ ਅੱਜ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ ਕੀਤਾ ਗਿਆ।ਸ਼੍ਰੋਮਣੀ ਗੁਰਦੁਆਰਾ ਵਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੌਪੀ ਗਈ ਸੀ।ਇਸ ਸੇਵਾ ਵਿੱਚ ਬੀਬੀ ਰਜਿੰਦਰ ਕੌਰ ਫਰੀਦਾਬਾਦ, ਪਰਮੀਤ ਸਿੰਘ, ਅਤਿੰਦਰ ਸਿੰਘ, ਬੀਬੀ ਜੈਸਲੀਨ ਕੌਰ ਅਤੇ ਅਵਤਾਰ ਸਿੰਘ ਸ਼ਿਮਲਾ ਦੇ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀ ਸੰਗਤ ਦੀ ਸਹੂਲਤ ਲਈ ਇਸ ਸ਼ੈਡ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ।ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਸੇਵਾ ਵਿੱਚ ਹਿੱਸਾ ਪਾਉਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਂਈ ਪੂੰਈ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ ਸਿੰਘ ਪੰਨੂ, ਸਕੱਤਰ ਪ੍ਰਤਾਪ ਸਿੰਘ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਯੁਵਰਾਜ ਸਿੰਘ, ਭਾਈ ਗੁਰਮੱਖ ਸਿੰਘ ਹੈਡ ਗ੍ਰੰਥੀ, ਬੀਬੀ ਰਜਿੰਦਰ ਕੌਰ ਫਰੀਦਾਬਾਦ, ਪਰਮੀਤ ਸਿੰਘ, ਅਤਿੰਦਰ ਸਿੰਘ, ਬੀਬੀ ਜੈਸਲੀਨ ਕੌਰ, ਅਵਤਾਰ ਸਿੰਘ ਸ਼ਿਮਲਾ, ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਇੰਦਰਬੀਰ ਸਿੰਘ ਵਾਲੀਆ ਇੰਜੀਨਅਰ, ਅਵਤਾਰ ਸਿੰਘ ਐਡੀ: ਮੈਨੇਜਰ, ਸਰਬਜੀਤ ਸਿੰਘ ਮੀਤ ਮੈਨੇਜਰ, ਭਾਈ ਅਮਰਜੀਤ ਸਿੰਘ, ਸੁਖਬੀਰ ਸਿੰਘ ਮਾਹਲ, ਗੁਰਜੀਤ ਸਿੰਘ, ਭਾਈ ਨਿਹਾਲ ਸਿੰਘ ਕਥਾਵਾਚਕ, ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਸੁਖਵਿੰਦਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਨਰਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …