ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।ਗਿਆਨੀ ਬਲਜੀਤ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਅਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ।ਉਨ੍ਹਾਂ ਸੰਗਤ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।ਇਸ ਮੌਕੇ ਮੈਨੇਜਰ ਬਘੇਲ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …