ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਸਿਹਾਲਾ ਵਿਖੇ ਸਮੂਹ ਨਗਰ ਨਿਵਾਸੀ ਅਤੇ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਾਦਰੋਂ ਦੇ ਸਲਾਨਾ ਮੇਲੇ ਮੌਕੇ ਖੂਨਦਾਨ ਕੈਂਪ, ਅੱਖਾਂ ਦਾ ਚੈਕਅੱਪ ਅਤੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਸਮਾਜਸੇਵੀ ਨੀਰਜ ਸਿਹਾਲਾ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ, ਅੱਖਾਂ ਦਾ ਮੁਫਤ ਚੈਕਅਪ ਕੈਂਪ ਤੋਂ ਇਲਾਵਾ ਮੁਫਤ ਦਵਾਈਆਂ ਦਾ ਮੈਡੀਕਲ ਕੈਂਪ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਲਗਾਇਆ ਜਾ ਰਿਹਾ ਹੈ।ਇਨ੍ਹਾਂ ਕੈਂਪਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਨਗਰ ਨਿਵਾਸੀਆਂ ਤੋਂ ਇਲਾਵਾ ਸਮਰਾਲਾ ਇਲਾਕੇ ਦੀ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਭਰਪੂਰ ਸਹਿਯੋਗ ਦੇ ਰਹੀਆਂ ਹਨ। ਖੂਨਦਾਨ ਕੈਂਪ ਵਿੱਚ ਖੂਨ ਇਕੱਤਰ ਕਰਨ ਲਈ ਬਲੱਡ ਬੈਂਕ ਸਮਰਾਲਾ ਦੀ ਟੀਮ ਪੁੱਜੇਗੀ।ਇਸ ਤੋਂ ਇਲਾਵਾ ਅੱਖਾਂ ਅਤੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਮੈਡੀਕਲ ਚੈਕਅਪ ਵੀ ਕੀਤੇ ਜਾਣਗੇੇ।ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।ਉਨ੍ਹਾਂ ਸਮਰਾਲਾ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਵਿੱਚ ਵੱਡੀ ਗਿਣਤੀ ‘ਚ ਪੁੱਜਣ ਅਤੇ ਖੂਨਦਾਨ ਕਰਨ ਅਪੀਲ ਕੀਤੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …