Saturday, December 21, 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਅਚਨਚੇਤ ਨਿਰੀਖਣ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਧੂਰੀ-ਸ਼ੇਰਪੁਰ ਰੋਡ ‘ਤੇ ਸਥਿਤ ਪਿੰਡ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਠੇਕੇਦਾਰਾਂ ਨੂੰ ਸਮੁੱਚੇ ਕਾਰਜ਼ਾਂ ਲਈ ਉਚ ਕੁਆਲਟੀ ਦੇ ਸਮਾਨ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਤੂਬਰ ਵਿੱਚ ਪੰਜ਼ਵੇਂ ਫੇਜ਼ ਤਹਿਤ ਨਵੇਂ ਆਮ ਆਦਮੀ ਕਲੀਨਿਕ ਆਰੰਭ ਕਰਵਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣ ਸਕੇ।ਉਨ੍ਹਾਂ ਪਿੰਡ ਘਨੌਰੀ ਕਲਾਂ ਵਿਖੇ ਹੀ ਤਿਆਰ ਹੋ ਰਹੀ ਆਧੁਨਿਕ ਸੁਵਿਧਾਵਾਂ ਵਾਲੀ ਲਾਇਬ੍ਰੇਰੀ ਦਾ ਵੀ ਜਾਇਜ਼ਾ ਲਿਆ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਪੱਧਰ ‘ਤੇ ਬੱਚਿਆਂ, ਨੌਜਵਾਨਾਂ ਅਤੇ ਸਭ ਉਮਰ ਵਰਗ ਦੇ ਲੋਕਾਂ ਵਿੱਚ ਪੁਸਤਕ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਆਧੁਨਿਕ ਸੁਵਿਧਾਵਾਂ ਵਾਲੀਆਂ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਧੂਰੀ ਅਮਿਤ ਗੁਪਤਾ ਅਤੇ ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …